Department : , Date : 04/10/2019 04/10/2019 , Venue : IN 5 VILLAGES , Committee Convenor : JATINDER GILL , Committee Co-Convenor : ARVINDER KAUR,SHAMINDER KAUR,DALVINDER SINGH,NIRMAL SINGH
Details :
ਸਰਕਾਰੀ ਕਾਲਜ ਦੇ ਕੌਮੀ ਸੇਵਾ ਯੋਜਨਾਂ ਵਲੰਟੀਅਰਾਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ
ਸਰਕਾਰੀ ਕਾਲਜ ਰੂਪਨਗਰ ਦੇ ਕੌਮੀ ਸੇਵਾ ਯੋਜਨਾਂ ਵਿਭਾਗ ਵੱਲੋਂ ਡਾ. ਪਰਮਵੀਰ ਸਿੰਘ ਪ੍ਰੋਗਰਾਮ ਕੋਆਰਡੀਨੇਟਰ, ਐੱਨ.ਐੱਸ.ਐੱਸ., ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਅਧੀਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਕਾਲਜ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਸਬੰਧੀ ਇਕ ਪ੍ਰਭਾਵਸ਼ਾਲੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਅਫ਼ਸਰ ਪ੍ਰੋ. ਜਤਿੰਦਰ ਗਿੱਲ, ਡਾ. ਨਿਰਮਲ ਬਰਾੜ, ਡਾ. ਦਲਵਿੰਦਰ ਸਿੰਘ ਅਤੇ ਪ੍ਰੋ. ਅਰਵਿੰਦਰ ਕੌਰ ਦੀ ਅਗਵਾਈ ਵਿੱਚ ਲਗਭਗ 250 ਵਲੰਟੀਅਰਾਂ ਨੇ ਪਿੰਡ ਮਾਹਲਾ, ਝੱਲੀਆਂ ਖੁਰਦ, ਭੈਣੀ, ਚੌਂਤਾ, ਭਲਿਆਣ, ਸੁਲੇਮਾਨ ਸਕੋਅ, ਮਨਸੂਹਾ ਕਲਾਂ ਅਤੇ ਮਨਸੂਹਾ ਖੁਰਦ ਵਿੱਚ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਸਬੰਧੀ ਜਾਣੂ ਕਰਵਾਇਆ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ਸੁਝਾਅ ਕਿਸਾਨਾਂ ਨਾਲ ਸਾਂਝੇ ਕੀਤੇ। ਜਾਗਰੂਕਤਾ ਰੈਲੀ ਦੌਰਾਨ ਵਲੰਟੀਅਰਾਂ ਨੇ ਵੱਖ-ਵੱਖ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਇਸ ਮੌਕੇ ਪ੍ਰੋ. ਜਤਿੰਦਰ ਸਿੰਘ ਗਿੱਲ ਨੇ ਇਨ੍ਹਾਂ ਪਿੰਡਾਂ ਦੇ ਪੰਚਾਇਤ ਮੈਂਬਰ ਅਤੇ ਮੋਹਤਬਰ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਦਾ ਪ੍ਰਦੂਸਣ ਵੱਧ ਰਿਹਾ ਹੈ ਉੱਥੇ ਜਮੀਨ ਦੀ ਉਪਜਾਊ ਸ਼ਕਤੀ ਉੱਤੇ ਵੀ ਮਾੜਾ ਅਸਰ ਪੈ ਰਿਹਾ ਹੈ ਸੋ ਇਸ ਸਬੰਧੀ ਸਾਰਿਆਂ ਨੂੰ ਰਲ਼ ਕੇ ਹੰਭਲਾ ਮਾਰਨ ਦੀ ਜਰੂਰਤ ਹੈ ਤਾਂ ਕਿ ਭਵਿੱਖ ਵਿੱਚ ਹੋਣ ਵਾਲੇ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ।
ਇਸ ਰੈਲੀ ਦੇ ਆਯੋਜਨ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਖੁਰਦ ਅਤੇ ਸਰਕਾਰੀ ਹਾਈ ਸਕੂਲ ਭਲਿਆਣ ਦੇ ਮੁਖ ਅਧਿਆਪਕ ਸ. ਅਮਰਜੀਤ ਸਿੰਘ ਅਤੇ ਸਮੂਹ ਸਟਾਫ ਨੇ ਵੀ ਭਰਪੂਰ ਸਹਿਯੋਗ ਦਿੱਤਾ।