List All Activities


EBSB CULTURAL MEET

Department : , Date : 03/02/2020 03/02/2020 , Venue : CONFERENCE HALL , Committee Convenor : Arvinder Kaur , Committee Co-Convenor : Dr. Dalvinder Singh
Details :

ਸਰਕਾਰੀ ਕਾਲਜ ਰੋਪੜ ਵਿਖੇ 03-02-2020

ਏਕ ਭਾਰਤ ਸ੍ਰੇਸਠ ਭਾਰਤ ਸਬੰਧੀ ਇਕੱਤਰਤਾ

ਭਾਰਤ ਸਰਕਾਰ ਦੇ ਮਨੁੱਖੀ ਸਰੋਤ ਮੰਤਰਾਲੇ ਦੇ ਆਦੇਸ਼ ਅਨੁਸਾਰ ਰੂਸਾ ਸਕੀਮ ਅਧੀਨ ਪ੍ਰਿੰਸੀਪਲ ਡਾ. ਸੰਤ ਸੁਰਿੰਦਰ ਪਾਲ ਸਿੰਘ ਦੀ ਸਰਪਰਸਤੀ ਹੇਠ ਏਕ ਭਾਰਤ ਸ੍ਰੇਸ਼ਠ ਭਾਰਤ ਦੀ ਪਹਿਲੀ ਇਕੱਤਰਤਾ ਆਯੋਜਿਤ ਕੀਤੀ ਗਈ ਜਿਸ ਦਾ ਉਦੇਸ਼ ਵੱਖ-ਵੱਖ ਪ੍ਰਾਂਤਾ ਦੀ ਸੰਸਕ੍ਰਿਤੀ, ਸਭਿਆਚਾਰ ਅਤੇ ਕਲਾ ਨੂੰ ਜਾਨਣਾ ਹੈ ਤਾਂ ਕਿ ਨਿਰੋਏ ਭਾਰਤ ਦੀ ਸਿਰਜਣਾ ਕੀਤੀ ਜਾ ਸਕੇ। ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸੱਭਿਆਚਾਰਕ ਮੇਲ-ਜੋਲ ਰਾਹੀਂ ਵਿਦਿਆਰਥੀ ਬਹੁਤ ਕੁੱਝ ਗ੍ਰਹਿਣ ਕਰਦੇ ਹਨ। ਜਿਸ ਨਾਲ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਬਲ਼ ਵੀ ਮਿਲਦਾ ਹੈ। ਰੂਸਾ ਕੋਆਰਡੀਨੇਟਰ ਪ੍ਰੋ. ਜਤਿੰਦਰ ਸਿੰਘ ਗਿੱਲ ਨੇ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ। ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਏਕ ਭਾਰਤ ਸ੍ਰੇਸਠ ਭਾਰਤ ਅਧੀਨ ਪੰਜਾਬ ਦੇ ਵਿਦਿਆਰਥੀਆਂ ਦੀ ਮਿਲਣੀ ਆਂਧਰਾ ਪ੍ਰਦੇਸ਼ ਦੇ ਵਿਦਿਆਰਥੀਆਂ ਨਾਲ ਕਰਵਾਈ ਜਾਵੇਗੀ। ਜਿਸ ਦੌਰਾਨ ਪੰਜਾਬ ਦੇ ਵਿਦਿਆਰਥੀ ਆਂਧਰਾ ਪ੍ਰਦੇਸ਼ ਦੀ ਬੋਲੀ, ਸਭਿਆਚਾਰ ਅਤੋ ਸੰਸਕ੍ਰਿਤੀ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ ਉੱਥੇ ਹੀ ਉਹ ਆਂਧਰਾ ਪ੍ਰਦੇਸ਼ ਦੇ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ, ਪੰਜਾਬੀ ਸਭਿਆਚਾਰ ਅਤੇ ਪੰਜਾਬ ਦੇ ਇਤਿਹਾਸਕ ਮਹੱਤਵ ਬਾਰੇ ਜਾਣੂ ਕਰਵਾਉਣਗੇ। ਏਕ ਭਾਰਤ ਸ੍ਰੇਸਠ ਭਾਰਤ ਕਲੱਬ ਦੇ ਕੋਆਰਡੀਨੇਟਰ ਡਾ. ਦਲਵਿੰਦਰ ਸਿੰਘ ਦੀ ਅਗਵਾਈ ਹੇਠ ਐਨ.ਸੀ.ਸੀ ਕੈਡਿਟ ਅਤੇ ਐਨ.ਐਸ.ਐਸ. ਵਲੰਟੀਅਰਾਂ ਨੂੰ ਪੀ.ਪੀ.ਟੀ ਰਾਹੀਂ ਆਂਧਰਾ ਪ੍ਰਦੇਸ਼ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਵਿਦਿਆਰਥਣ ਰੁਪਿੰਦਰ ਕੌਰ ਨੇ ਆਂਧਰਾ ਪ੍ਰਦੇਸ਼ ਦੀ ਬੋਲੀ ਸਬੰਧੀ ਤੇਲਗੂ ਭਾਸ਼ਾ ਦੇ ਰੋਜ਼ਾਨਾ ਜੀਵਨ ਵਿੱਚ ਵਰਤੇ ਜਾਂਦੇ ਸ਼ਬਦਾਂ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥਣ ਆਕ੍ਰਿਤੀ ਨੇ ਆਂਧਰਾ ਪ੍ਰਦੇਸ਼ ਦਾ ਲੋਕ ਨਾਚ ਕੂਚੀਪੂੜੀ ਨ੍ਰਿਤ ਪੇਸ਼ ਕੀਤਾ। ਇਸ ਇਕੱਤਰਤਾ ਨੂੰ ਸਫ਼ਲ ਬਣਾਉਣ ਲਈ ਕੌਮੀ ਸੇਵਾ ਯੋਜਨਾਂ ਦੇ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ ਅਤੇ ਪ੍ਰੋ. ਸ਼ਮਿੰਦਰ ਕੌਰ ਨੇ ਅਹਿਮ ਯੋਗਦਾਨ ਪਾਇਆ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਮਨਜੀਤ ਕੌਰ ਮਨਚੰਦਾ, ਪ੍ਰੋ. ਪ੍ਰਤਿਭਾ ਸੈਣੀ, ਪ੍ਰੋ. ਸਰਬਜੀਤ ਕੌਰ, ਪ੍ਰੋ. ਰਵਨੀਤ ਕੌਰ ਅਤੇ ਡਾ. ਅਨੂ ਸ਼ਰਮਾਂ ਆਦਿ ਹਾਜ਼ਰ ਸਨ।