DateSheets for December 2024 semester exams
List All Activities


Declamation and Poetry competition

Department : , Date : 17/09/2019 17/09/2019 , Venue : CONFERENCE ROOM , Committee Convenor : JATINDER GILL , Committee Co-Convenor : NIRMAL SINGH
Details :

ਭਾਸ਼ਣ ਕਲਾ ਵਿੱਚ ਸ਼ਾਲਿਨੀ ਅਤੇ ਕਾਵਿ ਉਚਾਰਨ ਵਿਚ ਹਰਪ੍ਰੀਤ ਕੌਰ ਨੇ ਕੀਤਾ ਪਹਿਲਾ ਸਥਾਨ ਹਾਸਲ

ਸਰਕਾਰੀ ਕਾਲਜ ਰੂਪਨਗਰ ਵਿਖੇ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਾਲਜ ਵਿਦਿਆਰਥੀਆਂ ਦੇ ਭਾਸ਼ਣ ਕਲਾ ਅਤੇ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕਾਲਜ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਸ਼ਿਰਕਤ ਕੀਤੀ। ਯੁਵਕ ਗਤੀਵਿਧੀਆਂ ਦੇ ਕਨਵੀਨਰ ਪ੍ਰੋ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਭਾਸ਼ਣ ਕਲਾ ਵਿੱਚ 12 ਅਤੇ ਕਾਵਿ ਉਚਾਰਨ ਵਿੱਚ 13 ਪ੍ਰਤਿਯੋਗੀਆਂ ਨੇ ਸ਼ਮੂਲੀਅਤ ਕੀਤੀ। ਉਹਨਾਂ ਨੇ ਦੱਸਿਆ ਕਿ ਭਾਸ਼ਣ ਕਲਾ ਵਿੱਚ ਸ਼ਾਲਿਨੀ ਨੇ ਪਹਿਲਾ, ਕੀਰਤੀ ਨੇ ਦੂਜਾ ਅਤੇ ਚਰਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਵੈਭਵ ਅਤੇ ਕਰਿਤੀ ਗੌਤਮ ਨੂੰ ਚੌਥਾ ਸਥਾਨ ਪ੍ਰਾਪਤ ਹੋਇਆ। ਕਾਵਿ ਉਚਾਰਨ ਵਿੱਚ ਹਰਪ੍ਰੀਤ ਕੌਰ ਨੇ ਪਹਿਲਾ, ਰਜਿੰਦਰ ਕੌਰ ਨੇ ਦੂਜਾ ਅਤੇ ਅਰਸ਼ਦੀਪ ਕੌਰ ਨੇ ਤੀਜਾ, ਵੈਸ਼ਨਵੀ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ 500 ਰੁਪਏ, 300 ਰੁਪਏ ਅਤੇ 200 ਰੁਪਏ ਨਗਦ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ। ਜੱਜ ਦੀ ਭੂਮਿਕਾ ਪ੍ਰੋ. ਜਤਿੰਦਰ ਸਿੰਘ ਗਿੱਲ, ਡਾ. ਨਿਰਮਲ ਸਿੰਘ ਬਰਾੜ ਅਤੇ ਪ੍ਰੋ. ਮਨਦੀਪ ਕੌਰ ਨੇ ਨਿਭਾਈ। ਇਹਨਾਂ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਡਾ. ਕੰਚਨ, ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ, ਡਾ. ਜਤਿੰਦਰ ਕੁਮਾਰ ਅਤੇ ਪ੍ਰੋ. ਆਗਿਆਪਾਲ ਕੌਰ ਨੇ ਵਿਸ਼ੇਸ ਸਹਿਯੋਗ ਦਿੱਤਾ।

    Downloads »

    Download College Prospectus