Department : , Date : 24/09/2019 24/09/2019 , Venue : open air theatre , Committee Convenor : JATINDER SINGH , Committee Co-Convenor : DALVINDER SINGH
Details :
ਸਰਕਾਰੀ ਕਾਲਜ, ਰੂਪਨਗਰ ਵਿਖੇ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਗੋਲਡਨ ਜੁਬਲੀ ਵਰ੍ਹੇ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰਿੰਸੀਪਲ ਡਾ, ਸੰਤ ਸੁਰਿੰਦਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਖਸ਼ੀਅਤ ਦੇ ਨਿਖਾਰ ਲਈ ਐਸ.ਐਸ.ਐਸ ਅਹਿਮ ਯੋਗਦਾਨ ਪਾਉਂਦੀ ਹੈ ਉਨ੍ਹਾਂ ਨੇ ਇਸ ਯੋਜਨਾ ਨਾਲ ਜੁੜੇ ਨਿੱਜੀ ਅਨੁਭਵ ਵੀ ਸਾਂਝੇ ਕੀਤੇ। ਪ੍ਰੋਗਰਾਮ ਅਫਸਰ ਪ੍ਰੋ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ 24 ਸਤੰਬਰ 1969 ਨੂੰ ਸ਼ੁਰੂ ਹੋਈ ਇਸ ਯੋਜਨਾ ਨੇ ਨਰੋਏ ਸਮਾਜ ਦੀ ਸਿਰਜਨਾ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਐਨ.ਐਸ.ਐਸ ਵਿੱਚ ਕਾਲਜ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ। ਇਸ ਮੌਕੇ ਪ੍ਰੋਗਰਾਮ ਅਫਸਰ ਪ੍ਰੋ. ਸ਼ਮਿੰਦਰ ਕੌਰ, ਪ੍ਰੋ. ਅਰਵਿੰਦਰ ਕੌਰ, ਅਤੇ ਡਾ. ਦਲਵਿੰਦਰ ਸਿੰਘ ਨੇ ਵੀ ਵਲੰਟੀਅਰਾਂ ਨੂੰ ਸਮਾਜ ਸੇਵਾ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ ਇਸ ਮੌਕੇ ਨੂੰ ਸਮਰਪਿਤ ਸੱਭਿਆਚਾਕਰ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਵਿੱਚ ਸ਼ਬਦ ਗਾਇਨ, ਸਮੂਹ ਗਾਇਨ, ਗਜਲ, ਕਵੀਸ਼ਰੀ, ਗਿੱਧਾ, ਭੰਗੜਾ, ਥਾਇਟੇਰ ਆਇਟਮਾਂ ਅਤੇ ਲੋਕ ਕਲਾਵਾ ਨਾਲ ਸਬੰਧਤ ਵੰਨਗੀਆਂ ਪੇਸ਼ ਕੀਤੀਆਂ ਗਈਆਂ ਇਸ ਤੋਂ ਇਲਾਵਾ ਐਨ.ਐਸ.ਐਸ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਗਗਨਜੋਤ ਕੌਰ ਨੇ ਪਹਿਲਾ, ਪ੍ਰਿਅੰਕਾ ਨੇ ਦੂਜਾ, ਅਤੇ ਸਿਮਰਨਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਅਤੇ ਡਾ. ਜਤਿੰਦਰ ਕੁਮਾਰ ਨੇ ਨਿਭਾਇਆ। ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ