NSS Registration for Session 2024-25 Open
List All Activities


150TH BORTH ANNIVERSARY CELEBRATION OF MAHATMA GANDHI

Department : , Date : 02/10/2019 02/10/2019 , Venue : OPEN AIR THEATRE , Committee Convenor : NIRMAL SINGH , Committee Co-Convenor : DALVINDER SINGH
Details :

ਸਰਕਾਰੀ ਕਾਲਜ ਰੂਪਨਗਰ ਵਿਖੇ ਪੰਜਾਬ ਸਰਕਾਰ ਅਤੇ ਡੀ ਪੀ ਆਈ (ਕਾਲਜਾਂ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਮੌਕੇ ‘ਸਵੱਛਤਾ ਹੀ ਸੇਵਾ’ ਥੀਮ ਨੂੰ ਮੁੱਖ ਰੱਖਦੇ ਹੋਏੇ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।ਉਨ੍ਹਾਂ ਨੇ ਸਮਾਰੋਹ ਦੀ ਸ਼ੁਰੂਆਤ ਜੋਤੀ ਜਗਾ ਕੇ ਕੀਤੀ ਅਤੇ ਮਹਾਤਮਾ ਗਾਂਧੀ ਦੀ ਤਸਵੀਰ ਤੇ ਆਪਣੀ ਸ਼ਰਧਾ ਦੇ ਫੁੱਲ ਅਰਪਣ ਕੀਤੇ।ਇਸ ਮੌਕੇ ਵਿਦਿਆਰਥੀਆਂ, ਐੱਨ ਐੱਸ ਐੱਸ ਵਲੰਟੀਅਰਾਂ ਅਤੇ ਐੱਨ ਸੀ ਸੀ ਕੈਡਿਟਾਂ ਨੂੰ ਸੰਬੋਧਨ ਕਰਦੇ ਹੋਏ ੳੋਨਾਂ ਆਖਿਆ ਕਿ ਅਜੋਕੇ ਸਮੇਂ ਜਲਵਾਯੂ ਵਿੱਚ ਪ੍ਰੀਵਰਤਨ ਇੱਕ ਬਹੁਤ ਵੱਡਾ ਖਤਰਾ ਬਣ ਕੇ ਸਾਹਮਣੇ ਆ ਰਿਹਾ ਹੈ ਜਿਸ ਦੇ ਤਬਾਹਕੁਨ ਪ੍ਰਭਾਵ ਪੂਰੇ ਵਿਸ਼ਵ ਵਿੱਚ ਦੇਖਣ ਨੂੰ ਮਿਲ ਰਹੇ ਹਨ।ਇਸ ਚੁਣੌਤੀ ਨਾਲ ਨਜਿੱਠਣ ਲਈ ਨੌਜਵਾਨਾਂ ਅਤੇ ਬੱਚਿਆਂ ਨੂੰ ਅੱਗੇ ਆ ਕੇ ਇੱਕ ਵਿਸ਼ਵ-ਵਿਆਪੀ ਲਹਿਰ ਖੜੀ ਕਰਨੀ ਪਵੇਗੀ।ਇਸ ਵਿੱਚ ਸਵੱਛਤਾ ਅਭਿਆਨ ਦੀ ਵੀ ਅਤਿਅੰਤ ਜ਼ਰੂਰਤ ਹੈ ਅਤੇ ਹਰ ਇੱਕ ਨੂੰ ਇਸ ਵਿੱਚ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ।ਕਾਲਜ ਪ੍ਰਿੰਸੀਪਲ ਨੇ ਵੀ ਵਿਦਿਆਥੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਨਾ ਅਤੇ ਸ਼ਾਬਾਸ਼ ਦਿੱਤੀ।ਵਾਈਸ ਪ੍ਰਿੰਸੀਪਲ ਪ੍ਰੋ. ਬੀ ਐੱਸ ਸਤਿਆਲ ਨੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦੇਸ਼ ਦੀ ਅਜ਼ਾਦੀ ਸਬੰਧੀ ਚਲਾਏ ਗਏ ਵੱਖ-ਵੱਖ ਅੰਦੋਲਨਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ।ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਨੇ ਕੀਤਾ।ਇਸ ਤੋਂ ਪਹਿਲਾਂ 250 ਦੇ ਕਰੀਬ ਕਾਲਜ ਦੇ ਐੱਨ ਐੱਸ ਐੱਸ ਵਲੰਟੀਅਰਾਂ ਅਤੇ ਐੱਨ ਸੀ ਸੀ ਕੈਡਿਟਾਂ ਨੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਮਿਨੀ ਸਕੱਤਰੇਤ ਤੋਂ ਕਾਲਜ ਤੱਕ ਕੱਢੇ ਗਏ ‘ਸ਼ਾਂਤੀ ਮਾਰਚ’ ਵਿੱਚ ਸ਼ਮੂਲੀਅਤ ਕੀਤੀ।ਸਮਾਰੋਹ ਨੂੰ ਸਫਲ ਬਣਾਉਣ ਵਿੱਚ ਪ੍ਰੋ. ਪ੍ਰਤਿਭਾ ਸੈਣੀ, ਪ੍ਰੋ. ਕੁਲਵੀਰ ਕੌਰ, ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਪ੍ਰੋ. ਜਤਿੰਦਰ ਗਿੱਲ, ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ, ਯੁਵਕ ਸੇਵਾਵਾਂ ਕੋਆਰਡੀਨੇਟਰ ਡਾ. ਜਤਿੰਦਰ ਕੁਮਾਰ, ਅੇਨ ਸੀ ਸੀ ਇੰਚਾਰਜ ਪ੍ਰੋ. ਰਵਨੀਤ ਕੌਰ ਨੇ ਭਰਪੂਰ ਯੋਗਦਾਨ ਪਾਇਆ।

    Downloads »

    Download College Prospectus