College Activites
Select to listen

CELEBRATION OF WORLD ENVIRONMENT DAY


Department:

Deprecated: htmlspecialchars(): Passing null to parameter #1 ($string) of type string is deprecated in /home/u399619714/domains/govtcollegeropar.org/public_html/collegeActivityRecord.php on line 174
Date:
05/06/2020 to 05/06/2020
Venue:
GROUND NEAR OPEN AIR THEATER
Committee Convenor:
JATINDER GILL
Committee Co-Convenor:
ARVINDER KAUR,SHAMINDER KAUR,DALVINDER SINGH,NIRMAL SINGH

Activity Details

ਸਰਕਾਰੀ ਕਾਲਜ ਰੋਪੜ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦੇ ਲਗਾਏ
ਸਰਕਾਰੀ ਕਾਲਜ ਰੋਪੜ ਵਿਖੇ ਡਾ. ਜਸਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਵਿਸ਼ਵ ਵਾਤਾਵਰਣ ਦਿਵਸ ਮੌਕੇ ਕਾਲਜ ਕੈਂਪਸ ਵਿੱਚ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਰੁੱਖ ਲਗਾਏ ਗਏ। ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਮਨਜੀਤ ਕੌਰ ਮਨਚੰਦਾ ਨੇ ਇਸ ਵਰ੍ਹੇ ਦੇ ਥੀਮ ‘ਜੈਵਿਕ ਵਿਭਿੰਨਤਾ’ਨੂੰ ਸਮਰਪਿਤ ਵਿਸ਼ੇ ਤੇ ਚਾਨਣਾ ਪਾਇਆ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਕੋਵਿਡ 19 ਦੇ ਸੰਕਟ ਅਧੀਨ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਕਾਲਜ ਦੇ ਕੁੱਝ ਸਟਾਫ ਮੈਂਬਰਾਂ ਅਤੇ ਐਨ.ਐਸ.ਐਸ. ਵਲੰਟੀਅਰ ਵੱਲੋਂ ਕਾਲਜ ਕੈਂਪਸ ਵਿੱਚ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਕੌਮੀ ਸੇਵਾ ਯੋਜਨਾਂ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਜਤਿੰਦਰ ਸਿੰਘ ਗਿੱਲ, ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ ਤੋਂ ਇਲਾਵਾ ਡਾ. ਹਰਜਸ ਕੌਰ, ਡਾ. ਕੁਲਵੀਰ ਕੌਰ, ਪ੍ਰੋ.ਡਿੰਪਲ ਅਤੇ ਯੁਵਕ ਸੇਵਾਵਾਂ ਅਤੇ ਰੈੱਡ ਰਿਬਨ ਕਲੱਬ ਦੇ ਮੈਂਬਰ ਡਾ. ਜਤਿੰਦਰ ਕੁਮਾਰ ਹਾਜ਼ਰ ਸਨ।