13\05\2022ਸਰਕਾਰੀ ਕਾਲਜ਼ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬੀ ਵਿਭਾਗ ਵੱਲੋਂ ਵਿਸ਼ਵ ਟੈਕਨੋਲੋਜੀ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਦੇ ਮੁੱਖ ਵਕਤ ਰਾਜਿੰਦਰ ਸਿੰਘ ਬਰਾੜ ,ਪੰਜਾਬੀ ਵਿਭਾਗ ,ਪੰਜਾਬੀ ਯੂਨੀਵਰਸਿਟੀ ਪਟਿਆਲਾ ਸਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਤਕਨੀਕਾਂ ਦੀ ਸਹਾਇਤਾ ਨਾਲ ਪੰਜਾਬੀ ਬੋਲੀ ਵਿੱਚ ਕੁੱਝ ਨਵਾਂ ਸਿਰਜਨ ਲਈ ਪ੍ਰੇਰਿਆ ਤਾਂ ਕਿ ਮਾਤ ਭਾਸ਼ਾ ਦੀ ਵਰਤੋਂ ਕਰਦਿਆਂ ਹੋਇਆਂ ਰੋਜ਼ਗਾਰ ਪ੍ਰਾਪਤ ਕਰ ਸਕਣ