College Activites
Select to listen

SWACHTA PLEDGE


Department:

Deprecated: htmlspecialchars(): Passing null to parameter #1 ($string) of type string is deprecated in /home/u399619714/domains/govtcollegeropar.org/public_html/collegeActivityRecord.php on line 174
Date:
19/02/2020 to 19/02/2020
Venue:
COMMITTEE ROOM
Committee Convenor:
Arvinder Kaur
Committee Co-Convenor:
Dr. Dalvinder Singh

Activity Details

Rupnagar : 19/02/2020

ਸਰਕਾਰੀ ਕਾਲਜ ਰੋਪੜ ਵਿਖੇ
ਏਕ ਭਾਰਤ ਸ੍ਰੇਸਠ ਭਾਰਤ ਅਧੀਨ ਸਵੱਛਤਾ ਸਬੰਧੀ ਸਹੁੰ ਚੁੱਕ ਸਮਾਗਮ
ਭਾਰਤ ਸਰਕਾਰ ਦੇ ਮਨੁੱਖੀ ਸਰੋਤ ਮੰਤਰਾਲੇ ਦੇ ਆਦੇਸ਼ ਅਨੁਸਾਰ ਰੂਸਾ ਸਕੀਮ ਅਧੀਨ ਪ੍ਰਿੰਸੀਪਲ ਡਾ. ਸੰਤ ਸੁਰਿੰਦਰ ਪਾਲ ਸਿੰਘ ਦੀ ਸਰਪਰਸਤੀ ਹੇਠ ਏਕ ਭਾਰਤ ਸ੍ਰੇਸ਼ਠ ਭਾਰਤ ਅਧੀਨ ਸਵੱਛਤਾ ਸਬੰਧੀ ਸਹੁੰ ਚੁੱਕ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਬਤੌਰ ਮੁੱਖ ਮਹਿਮਾਨ ਵਾਈਸ ਪ੍ਰਿੰਸੀਪਲ ਪ੍ਰੋ. ਮਨਜੀਤ ਕੌਰ ਮਨਚੰਦਾ ਨੇ ਸ਼ਿਰਕਤ ਕੀਤੀ। ਰੂਸਾ ਕੋਆਰਡੀਨੇਟਰ ਪ੍ਰੋ. ਜਤਿੰਦਰ ਸਿੰਘ ਗਿੱਲ ਨੇ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ। ਇਸ ਪ੍ਰੋਗਰਾਮ ਦੇ ਨੋਡਲ ਇੰਚਾਰਜ ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਏਕ ਭਾਰਤ ਸ੍ਰੇਸਠ ਭਾਰਤ ਅਧੀਨ ਪੰਜਾਬ ਦੇ ਵਿਦਿਆਰਥੀਆਂ ਦੀ ਮਿਲਣੀ ਆਂਧਰਾ ਪ੍ਰਦੇਸ਼ ਦੇ ਵਿਦਿਆਰਥੀਆਂ ਨਾਲ ਕਰਵਾਈ ਜਾਵੇਗੀ। ਜਿਸ ਦੌਰਾਨ ਪੰਜਾਬ ਦੇ ਵਿਦਿਆਰਥੀ ਆਂਧਰਾ ਪ੍ਰਦੇਸ਼ ਦੀ ਬੋਲੀ, ਸਭਿਆਚਾਰ ਅਤੋ ਸੰਸਕ੍ਰਿਤੀ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ ਉੱਥੇ ਹੀ ਉਹ ਆਂਧਰਾ ਪ੍ਰਦੇਸ਼ ਦੇ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ, ਪੰਜਾਬੀ ਸਭਿਆਚਾਰ ਅਤੇ ਪੰਜਾਬ ਦੇ ਇਤਿਹਾਸਕ ਮਹੱਤਵ ਬਾਰੇ ਜਾਣੂ ਕਰਵਾਉਣਗੇ।

ਇਸ ਮੌਕੇ ਉਨ੍ਹਾਂ ਨੇ ਸਵੱਛਤਾ ਸਬੰਧੀ ਏਕ ਭਾਰਤ ਸ੍ਰੇਸਠ ਭਾਰਤ ਕਲੱਬ ਦੇ ਮੈਂਬਰਾਂ ਨੂੰ ਸਵੱਛਤਾ ਸਬੰਧੀ ਸਹੁੰ ਚੁਕਾਈ ਜਿਸ ਦਾ ਸੰਦੇਸ਼ ਹੈ ਕਿ ਮੈਂ ਖੁਦ ਸਵੱਛਤਾ ਮੁਹਿੰਮ ਵਿੱਚ ਹਿੱਸਾ ਲਵਾਂਗਾ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਾਂਗਾ। ਡਾ. ਦਲਵਿੰਦਰ ਸਿੰਘ ਨੇ ਕਲੱਬ ਮੈਂਬਰਾਂ ਨੂੰ ਅਗਲੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਅਤੇ ਆਂਧਰਾ ਪ੍ਰਦੇਸ਼ ਦੀ ਮੁੱਢਲੀ ਜਾਣਕਾਰੀ ਬਾਰੇ ਕੁਇਜ ਮੁਕਾਬਲੇ ਦੀ ਤਿਆਰੀ ਲਈ ਪ੍ਰੇਰਿਤ ਕੀਤਾ। ਰੈੱਡ ਰਿਬਨ ਕਲੱਬ ਅਤੇ ਯੁਵਕ ਸੇਵਾਵਾਂ ਦੇ ਕਨਵੀਨਰ ਡਾ. ਜਤਿੰਦਰ ਕੁਮਾਰ ਨੇ ਤੇਲਗੂ ਭਾਸ਼ਾ ਵਿੱਚ ਕਲੱਬ ਮੈਂਬਰਾਂ ਨੂੰ ਇੱਕ ਤੋਂ ਦਸ ਤੱਕ ਗਿਣਤੀ ਸਿਖਾਈ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪ੍ਰੋ. ਪ੍ਰਤਿਭਾ ਸੈਣੀ ਅਤੇ ਕੌਮੀ ਸੇਵਾ ਯੋਜਨਾਂ ਦੇ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਸ਼ਮਿੰਦਰ ਕੌਰ ਨੇ ਅਹਿਮ ਯੋਗਦਾਨ ਪਾਇਆ।

Photo Gallery