Events & College News
Select to listen
Back to All Events
Apr
21
2023

Scholarship distribution ceremony at Government College Ropar




ਸਰਕਾਰੀ ਕਾਲਜ ਰੋਪੜ ਵਿਖੇ ਵਜੀਫਾ ਵੰਡ ਸਮਾਰੋਹ

ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵੱਲੋਂ 28 ਵਿਦਿਆਰਥੀਆਂ ਨੂੰ ਵਜੀਫਾ ਚੈੱਕ ਕੀਤੇ ਤਕਸੀਮ

ਰੂਪਨਗਰ, ਮਿਤੀ 21-04-2023, ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੇਏਸ਼ਨ, ਪੰਜਾਬ ਵੱਲੋਂ ਲੋੜਵੰਦ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਵਜੀਫੇ ਸਬੰਧੀ ‘ਵਜੀਫਾ ਫੰਡ ਸਮਾਰੋਹ’ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੇਏਸ਼ਨ (ਪੰਜਾਬ) ਦੇ ਟ੍ਰਾਈਸਿਟੀ ਪ੍ਰਧਾਨ ਡਾ. ਸੰਤ ਸੁਰਿੰਦਰਪਾਲ ਸਿੰਘ ਅਤੇ ਸਟੇਟ ਕਾਰਜਕਾਰੀ ਮੈਂਬਰ ਪ੍ਰੋ. ਬੀ.ਐਸ. ਸਤਿਆਲ, ਰਜਿਸਟਰਾਰ, ਲੈਮਰਿਨ ਟੈੱਕ ਯੂਨੀਵਰਸਿਟੀ ਨੇ ਕਾਲਜ ਦੇ 28 ਵਿਦਿਆਰਥੀਆਂ ਨੂੰ ਵਜੀਫਾ ਚੈੱਕ ਤਕਸੀਮ ਕੀਤੇ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾ ਨੂੰ ਜੀ ਆਇਆ ਕਿਹਾ ਅਤੇ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਡਾ. ਗੁਰਜੰਟ ਸਿੰਘ, ਪ੍ਰਧਾਨ ਪ੍ਰੋ. ਜੀ.ਐੱਸ. ਜੌਹਲ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਜਿਨਾਂ ਨੇ ਲੋੜਵੰਦ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ 2500 ਰੁਪਏ ਪ੍ਰਤੀ ਵਿਦਿਆਰਥੀ ਵਜੀਫਾ ਦੇ ਕੇ ਉਚੇਰੀ ਪੜ੍ਹਾਈ ਕਰਨ ਲਈ ਉਤਸ਼ਾਹਤ ਕੀਤਾ।

ਇਸ ਮੌਕੇ ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵੱਲੋਂ ਪੰਜਾਬ ਰਾਜ ਦੇ ਸਰਕਾਰੀ ਕਾਲਜਾਂ ਵਿੱਚ 200 ਵਿਦਿਆਰਥੀਆਂ ਨੂੰ ਇਹ ਵਜੀਫਾ ਪ੍ਰਦਾਨ ਕੀਤਾ ਜਾਂਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਲਗਨ, ਮਿਹਨਤ ਅਤੇ ਦਿਆਨਤਦਾਰੀ ਨਾਲ ਆਪਣੀ ਪੜ੍ਹਾਈ ਨੂੰ ਪੂਰਾ ਕਰਨ ਲਈ ਪ੍ਰੇਰਿਤ ਵੀ ਕੀਤਾ। ਪ੍ਰੋ. ਬੀ.ਐਸ. ਸਤਿਆਲ ਨੇ ਕਾਲਜ ਨਾਲ ਜੁੜੇ ਆਪਣੇ ਅਨੁਭਵ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਨਾ ਦਿੱਤੀ। ਵਜੀਫਾ ਵੰਡ ਸਮਾਰੋਹ ਵਿੱਚ ਸਾਬਕਾ ਪ੍ਰਿੰਸੀਪਲ ਡਾ. ਨਿਰਮਲ ਸਿੰਘ, ਸਾਬਕਾ ਪ੍ਰਿੰਸੀਪਲ ਪ੍ਰੋ. ਸਵਿਤਾ ਸ਼ਰਮਾ, ਜੌਗਰਫੀ ਵਿਭਾਗ ਦੇ ਸਾਬਕਾ ਪ੍ਰੋ. ਪਿਆਰਾ ਸਿੰਘ, ਹੋਮ ਸਾਇੰਸ ਵਿਭਾਗ ਦੇ ਸਾਬਕਾ ਮੁਖੀ ਡਾ. ਜਸਬੀਰ ਕੌਰ, ਸਰੀਰਿਕ ਸਿੱਖਿਆ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਸਰਵਜੀਤ ਕੌਰ ਵੀ ਹਾਜ਼ਰ ਸਨ। ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਪ੍ਰੋ. ਮੀਨਾ ਕੁਮਾਰੀ ਅਤੇ ਪ੍ਰੋ. ਰਵਨੀਤ ਕੌਰ ਨੇ ਬਾਖੂਬੀ ਨਿਭਾਇਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਡਾ. ਸੁਖਜਿੰਦਰ ਕੌਰ, ਡਾ. ਅਨੂ ਸ਼ਰਮਾ, ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਉਪਦੇਸ਼ਦੀਪ ਕੌਰ, ਪ੍ਰੋ. ਅਜੈ ਕੁਮਾਰ, ਪ੍ਰੋ. ਸ਼ਮਿੰਦਰ ਕੌਰ ਨੇ ਅਹਿਮ ਸਹਿਯੋਗ ਦਿੱਤਾ।

ਫੋਟੋ : ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਵਜੀਫਾ ਚੈੱਕ ਤਕਸੀਮ ਕੀਤੇ ਜਾਣ ਦਾ ਦ੍ਰਿਸ਼