Events & College News
Select to listen
Back to All Events
Mar
05
2026

Government College Retired Teachers Welfare Association Punjab distributed scholarship cheques to 17 students




ਸਰਕਾਰੀ ਕਾਲਜ ਰੋਪੜ ਵਿਖੇ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵੱਲੋਂ 17 ਵਿਦਿਆਰਥੀਆਂ ਨੂੰ ਵਜੀਫਾ ਚੈੱਕ ਵੰਡੇ

ਰੂਪਨਗਰ, ਮਿਤੀ 05-03-2026, ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੇਏਸ਼ਨ, ਪੰਜਾਬ ਵੱਲੋਂ ਲੋੜਵੰਦ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਹਨ। ਜਿਸ ਤਹਿਤ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੇਏਸ਼ਨ (ਪੰਜਾਬ) ਦੇ ਟ੍ਰਾਈਸਿਟੀ ਪ੍ਰਧਾਨ ਡਾ. ਸੰਤ ਸੁਰਿੰਦਰਪਾਲ ਸਿੰਘ, ਡਾ. ਗੁਰਜੰਟ ਸਿੰਘ, ਜਨਰਲ ਸਕੱਤਰ, ਸਟੇਟ ਪ੍ਰੈਸ ਸੈਕਟਰੀ ਪ੍ਰੋ. ਬੀ.ਐੱਸ. ਸਤਿਆਲ ਅਤੇ ਮੈਂਬਰ ਡਾ ਹਰਜਸ ਕੌਰ, ਪ੍ਰੋ. ਪਿਆਰਾ ਸਿੰਘ, ਡਾ. ਘਨਸ਼ਾਮ ਸਿੰਘ ਭੁੱਲਰ ਨੇ ਕਾਲਜ ਦੇ 17 ਵਿਦਿਆਰਥੀਆਂ ਨੂੰ ਵਜੀਫਾ ਚੈੱਕ ਤਕਸੀਮ ਕੀਤੇ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾ ਨੂੰ ਜੀ ਆਇਆ ਕਿਹਾ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ, ਜਿਨਾਂ ਨੇ ਲੋੜਵੰਦ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ 2500 ਰੁਪਏ ਪ੍ਰਤੀ ਵਿਦਿਆਰਥੀ ਵਜੀਫਾ ਦੇ ਕੇ ਉਚੇਰੀ ਪੜ੍ਹਾਈ ਕਰਨ ਲਈ ਉਤਸ਼ਾਹਤ ਕੀਤਾ। ਇਸ ਮੌਕੇ ਕਾਲਜ ਦੇ ਪੁਰਾਣੇ ਰਿਟਾਇਰਡ ਪ੍ਰੋਫੈਸਰ ਸਾਹਿਬਾਨ ਨੇ ਕਾਲਜ ਦੇ ਵੱਖ-ਵੱਖ ਵਿਸ਼ਿਆ ਪੰਜਾਬੀ, ਅਰਥ ਸਾਸ਼ਤਰ, ਜੋਗਰਫੀ, ਫਿਜਿਕਸ, ਮਿਊਜਿਕ ਵੋਕਲ ਵਿੱਚ ਚੰਗੇ ਨੰਬਰ ਲੈ ਕੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਖਾਸ ਤੌਰ ਤੇ 2500 ਰੁਪਏ ਸਨਮਾਨ ਰਾਸ਼ੀ ਦਿੱਤੀ।

ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵੱਲੋਂ ਪੰਜਾਬ ਰਾਜ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਇਹ ਵਜੀਫਾ ਪ੍ਰਦਾਨ ਕੀਤਾ ਜਾਂਦਾ ਹੈ। ਡਾ. ਗੁਰਜੰਟ ਸਿੰਘ ਨੇ ਵਿਦਿਆਰਥੀਆਂ ਨੂੰ ਵਜੀਫਾ ਸਕੀਮਾਂ ਦਾ ਸਹੀ ਲਾਭ ਲੈ ਕੇ ਜੀਵਨ ਵਿੱਚ ਅੱਗੇ ਵਧਣ ਲਈ ਲਈ ਪ੍ਰੇਰਨਾ ਦਿੱਤੀ ਅਤੇ ਮਾਤਾ-ਪਿਤਾ ਅਤੇ ਅਧਿਆਪਕ ਦਾ ਸਤਿਕਾਰ ਕਰਨ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦੇ ਕਨਵੀਨਰ ਡਾ. ਜਤਿੰਦਰ ਕੁਮਾਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ। ਅਤੇ ਸਮਾਰੋਹ ਨੂੰ ਸਫ਼ਲ ਬਣਾਉਣ ਵਿੱਚ ਪ੍ਰੋ ਉਪਦੇਸ਼ਦੀਪ ਕੌਰ, ਡਾ. ਨੀਰੂ ਚੋਪੜਾ, ਡਾ. ਆਰਤੀ, ਡਾ. ਰੀਨਾ ਰਾਣੀ, ਪ੍ਰੋ. ਜੁਪਿੰਦਰ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਨਤਾਸ਼ਾ ਕਾਲੜਾ ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਅਰਵਿੰਦਰ ਕੌਰ ਤੋਂ ਇਲਾਵਾ ਸਟਾਫ਼ ਮੈਂਬਰ ਹਾਜ਼ਰ ਸਨ।

ਫੋਟੋ : ਵਜੀਫਾ ਚੈੱਕ ਤਕਸੀਮ ਕਰਦੇ ਹੋਏ ਮਹਿਮਾਨ ਅਤੇ ਕਾਲਜ ਪ੍ਰਬੰਧਕ।

Event Gallery