Feb202024

List All Events

A one-day educational tour to historical places




ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਇਤਿਹਾਸਕ ਸਥਾਨਾਂ ਤੋਂ ਵਿਦਿਆਰਥੀਆਂ ਨੂੰ ਕਰਵਾਇਆ ਜਾਣੂ

ਮਿਤੀ 20-02-2024, ਰੂਪਨਗਰ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਅਨੂ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਇਤਿਹਾਸਕ ਸਥਾਨਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਤਹਿਤ ਇੱਕ ਰੋਜ਼ਾ ਵਿੱਦਿਅਕ ਟੂਰ ਆਯੋਜਿਤ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਦੌਰਾਨ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਤ ਕੀਤਾ।

ਵਿੱਦਿਅਕ ਟੂਰ ਦੀ ਅਗਵਾਈ ਡਾ. ਅਨੂ ਸ਼ਰਮਾ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਕੀਰਤੀ ਭਾਗੀਰਥ ਅਤੇ ਪ੍ਰੋ. ਜਗਜੀਤ ਸਿੰਘ ਨੇ ਕੀਤੀ। ਜਿਸ ਦੌਰਾਨ 50 ਵਿਦਿਆਰਥੀਆਂ ਵੱਲੋਂ ਸ਼੍ਰੀ ਹਰਮੰਦਿਰ ਸਾਹਿਬ, ਸ਼੍ਰੀ ਅਮ੍ਰਿਤਸਰ ਸਾਹਿਬ, ਜੰਗ-ਏ-ਆਜ਼ਾਦੀ ਮੈਮੋਰੀਅਲ, ਕਰਤਾਰਪੁਰ ਅਤੇ ਅਟਾਰੀ ਵਾਹਗਾ ਬਾਰਡਰ ਸਥਾਨਾਂ ਦੇ ਦਰਸ਼ਨ ਅਤੇ ਜਾਣਕਾਰੀ ਹਾਸਲ ਕੀਤੀ। ਵਿੱਦਿਅਕ ਟੂਰ ਦਾ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੀ ਆਜਾਦੀ ਲਈ ਸ਼ਹੀਦੀ ਪਾਉਣ ਵਾਲੇ ਦੇਸ਼ ਭਗਤਾਂ, ਯੋਧਿਆਂ ਦੀ ਲਿਸਾਨੀ ਸ਼ਹਾਦਤ ਅਤੇ ਧਾਰਮਿਕ ਮਹੱਤਤਾ ਪ੍ਰਤੀ ਪ੍ਰੇਰਿਤ ਕਰਨਾ ਸੀ। ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਵਾਹਗਾ ਬਾਰਡਰ ਸਰਹੱਦ ਤੇ ਭਾਰਤ ਅਤੇ ਪਾਕਿਸਤਾਨ ਦੀ ਕੌਮੀ ਪਰੇਡ ਨੂੰ ਉਤਸ਼ਾਹ ਅਤੇ ਜੋਸ਼ ਨਾਲ ਦੇਖਿਆ।

ਫੋਟੋ : ਵਿੱਦਿਅਕ ਟੂਰ ਦੀਆਂ ਝਲਕੀਆਂ ।

Image from related Gallery Visit Event Gallery

A One-day Educational Tour To Historical Places

Click View Album