Feb022024

List All Events

Annual Gurmati event at Government College Ropar
ਸਰਕਾਰੀ ਕਾਲਜ ਰੋਪੜ ਵਿਖੇ ਸਲਾਨਾ ਗੁਰਮਤਿ ਸਮਾਗਮ

ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਵਿਦਿਆਰਥੀ - ਸੰਤ ਬਾਬਾ ਅਵਤਾਰ ਸਿੰਘ ਜੀ

ਰੂਪਨਗਰ, ਮਿਤੀ 02-02-2024 : ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਸਹਿਯੋਗ ਨਾਲ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਠ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸਮੂਹ ਸੰਗਤਾਂ ਨੂੰ ਜੀ ਆਇਆ ਕਿਹਾ ਅਤੇ ਆਪਣੇ ਧਾਰਮਿਕ ਅਕੀਦੇ ਵਿੱਚ ਰਹਿੰਦਿਆਂ ਸੁਚੱਜਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਸਜ ਕੌਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਦੇ ਕਨਵੀਨਰ ਪ੍ਰੋ. ਉਪਦੇਸ਼ਦੀਪ ਕੌਰ ਨੇ ਗੁਰਮਤਿ ਸਮਾਗਮ ਦੀ ਅਗਵਾਈ ਕੀਤੀ।

ਭਾਈ ਗਗਨਪ੍ਰੀਤ ਸਿੰਘ, ਗੁਰਮਤਿ ਸਿੱਖ ਮਿਸ਼ਨਰੀ ਕਾਲਜ, ਚੌਂਤਾ ਕਲਾਂ ਦੇ ਕੀਰਤਨੀ ਜੱਥੇ ਨੇ ਰਸਭਿਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗੀਤ ਵਿਭਾਗ ਦੇ ਵਿਦਿਆਰਥੀ ਗੁਰਿੰਦਰ ਸਿੰਘ ਅਤੇ ਕਰਮਜੀਤ ਸਿੰਘ ਨੇ ਵੀ ਸ਼ਬਦ ਕੀਰਤਨ ਕਰਕੇ ਆਪਣੀ ਹਾਜਰੀ ਲਗਵਾਈ। ਗੁਰਮਤਿ ਸਮਾਗਮ ਵਿੱਚ ਉਚੇਚੇ ਤੋਰ ਤੇ ਸੰਤ ਬਾਬਾ ਅਵਤਾਰ ਸਿੰਘ ਜੀ, ਗੁਰਦੁਆਰਾ ਹੈਡ ਦਰਬਾਰ, ਕੋਟ ਪੁਰਾਣ, ਟਿੱਬੀ ਸਾਹਿਬ, ਹਾਜ਼ਰ ਹੋਏ। ਉਹਨਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਤੋਂ ਸੇਧ ਲੈ ਕੇ ਸੁਚੱਜਾ ਜੀਵਣ ਜਿਉਣ, ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ।

ਸ. ਇੰਦਰਪਾਲ ਸਿੰਘ ਚੱਢਾ, ਡਾਇਰੈਕਟਰ, ਓਵਰਸੀਜ, ਗੁਰੂ ਗੋਬਿੰਦ ਸਿੰਘ ਸਟੱਡੀਜ ਸਰਕਲ ਅਤੇ ਡਾਇਰੈਕਟਰ, ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ, ਗੁਰੂ ਨਾਨਕ ਇੰਜੀਨੀਅਰ ਕਾਲਜ, ਲੁਧਿਆਣਾ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ – ਨਾਲ ਗੁਰਮਤਿ ਸਿੱਖਿਆ ਅਨੁਸਾਰ ਕਦਰਾਂ-ਕੀਮਤਾਂ ਤੇ ਪਹਿਰਾ ਦੇਣ ਦੀ ਪ੍ਰੇਰਨਾ ਦਿੱਤੀ।

ਕਾਲਜ ਪ੍ਰਬੰਧਕਾਂ ਵੱਲੋਂ ਸੰਤ ਬਾਬਾ ਅਵਤਾਰ ਸਿੰਘ ਜੀ ਅਤੇ ਸ. ਇੰਦਰਪਾਲ ਸਿੰਘ ਚੱਢਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੋਸਟ ਗ੍ਰੈਜੂਏਟ ਵਿਭਾਗ ਦੇ ਸਾਬਕਾ ਮੁਖੀ ਡਾ. ਜਗਜੀਤ ਸਿੰਘ, ਨਗਰ ਕੌਂਸਲ ਰੋਪੜ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਰਘੂਨਾਥ ਸਹਾਏ ਗਲੋਬਲ ਸਮਾਰਟ ਸਕੂਲ ਰੋਪੜ ਦੇ ਪ੍ਰਿੰਸੀਪਲ ਸ. ਰਣਜੀਤ ਸਿੰਘ, ਖਾਲਸਾ ਸੀ.ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ, ਪ੍ਰਿੰਸੀਪਲ ਮੁਕੇਸ਼ ਮੋਹਨ ਸ਼ਰਮਾ, ਯਸਵੰਤ ਬਸੀ, ਕਿਰਨਪ੍ਰੀਤ ਕੌਰ ਗਿੱਲ, ਐਡਵੋਕੇਟ ਅਮਨਦੀਪ ਸਿੰਘ, ਵਿਕਰਮਜੀਤ ਸਿੰਘ, ਗੁਰਸੰਤ ਸਿੰਘ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ – ਪਿਤਾ, ਸ਼ਹਿਰ ਦੇ ਪਤਵੰਤੇ ਸੱਜਣ, ਕਾਲਜ ਦਾ ਟੀਚਿੰਗ/ ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਅਤੇ ਜੋੜਿਆਂ ਦੀ ਸੇਵਾ ਭਾਈ ਮੰਝ ਸੇਵਾ ਦਲ ਰੋਪੜ ਦੇ ਸ. ਨਿਰਮਲ ਸਿੰਘ ਦੀ ਟੀਮ ਵੱਲੋਂ ਨਿਭਾਈ ਗਈ।

Image from related Gallery Visit Event Gallery

Annual Gurmati Event 2024-02-02

Click View Album