Apr212023

List All Events

At Government College Ropar Constituency MLA Advocate Dinesh Kumar Chadha inaugurated the computer lab
ਸਰਕਾਰੀ ਕਾਲਜ ਰੋਪੜ ਵਿਖੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵੱਲੋਂ ਕੰਪਿਊਟਰ ਲੈਬ ਦਾ ਉਦਘਾਟਨ

ਰੂਪਨਗਰ, ਮਿਤੀ 21-04-2023, ਸਰਕਾਰੀ ਕਾਲਜ ਰੋਪੜ ਵਿਖੇ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਲਈ ਕੰਪਿਊਟਰ ਲੈਬ ਤਿਆਰ ਕੀਤੀ ਗਈ, ਜਿਸ ਦਾ ਉਦਘਾਟਨ ਮਾਨਯੋਗ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵੱਲੋਂ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਉਹਨਾਂ ਨੂੰ ਫੁੱਲਾ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ। ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਨੇ ਦੱਸਿਆ ਕਿ ਇਸ ਲੈਬ ਦਾ ਨਾਂ ਆਧੁਨਿਕ ਕੰਪਿਊਟਰ ਦੇ ਪਿਤਾਮਾ ਐਲਨ ਟਿਊਰਿਗ ਦੇ ਨਾਂ ਤੇ ਰੱਖਿਆ ਗਿਆ ਹੈ।

ਕੰਪਿਊਟਰ ਲੈਬ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਨੇ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕੰਪਿਊਟਰ ਦੀ ਸਹਾਇਤਾ ਨਾਲ ਪਿੰਡਾਂ, ਸ਼ਹਿਰਾਂ ਅਤੇ ਇਲਾਕੇ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ਼ ਸੰਬੰਧੀ ਜਾਣਕਾਰੀ ਹਾਸਲ ਕਰਕੇ ਆਮ ਲੋਕਾਂ ਵਿੱਚ ਇਸਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਵੀ ਕੀਤਾ। ਇਸ ਮੌਕੇ ਉਹਨਾਂ ਵੱਲੋਂ ਜੋਗਰਫੀ ਵਿਭਾਗ ਵੱਲੋਂ ‘ਅੰਤਰ-ਰਾਸ਼ਟਰੀ ਧਰਤੀ ਦਿਵਸ’ ਦੇ ਸਬੰਧ ਵਿੱਚ ਮਨਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਕਾਲਜ ਕੈਂਪਸ ਵਿੱਚ ਪੌਦਾ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਸ਼ਮਿੰਦਰ ਕੌਰ, ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਡਾ. ਜਤਿੰਦਰ ਕੁਮਾਰ, ਪ੍ਰੋ. ਰਣਦੀਪ ਸਿੰਘ, ਪ੍ਰੋ. ਡਿੰਪਲ ਧੀਰ, ਪ੍ਰੋ. ਗੁਰਦੀਪ ਸਿੰਘ ਅਤੇ ਪ੍ਰੋ. ਮਨਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਕੰਪਿਊਟਰ ਲੈਬ ਦਾ ਉਦਘਾਟਨ ਕਰਦੇ ਹੋਏ