Aug082024

List All Events

BCA Part I Orientation Program 2024




ਬੀ.ਸੀ.ਏ ਭਾਗ ਪਹਿਲਾ ਦੇ ਓਰੀਐਂਟੇਸ਼ਨ ਪ੍ਰੋਗਰਾਮ 2024

ਮਿਤੀ 08-08-2024 ਨੂੰ ਸਰਕਾਰੀ ਕਾਲਜ ਰੋਪੜ ਦੇ ਸੈਸ਼ਨ 2024-25 ਦੌਰਾਨ ਕਲਾਸ ਬੀ.ਸੀ.ਏ ਭਾਗ ਪਹਿਲਾ ਦੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਜੀ ਨੇ ਨਵੇਂ ਆਏ ਵਿਦਿਆਰਥੀਆਂ ਦਾ ਕਾਲਜ ਕੈਂਪਸ ਵਿਚ ਸਵਾਗਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿਲ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ, ਮਾੜੀਆਂ ਅਲਾਮਤਾਂ ਤੋਂ ਦੂਰ ਰਹਿਣ ਦੀ ਤਾਕੀਦ ਕੀਤੀ ਅਤੇ ਕਾਲਜ ਦੇ ਅਨੁਸ਼ਾਸਨ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਦੇ ਹਨ, ਉਹ ਜ਼ਿੰਦਗੀ ਦੀਆਂ ਮੰਜ਼ਿਲਾਂ ਨੂੰ ਸਰ ਕਰਦੇ ਹਨ। ਇਸ ਦੌਰਾਨ ਮੰਚ ਸੰਚਾਲਨ ਦੀ ਡਿਊਟੀ ਪ੍ਰੋ. ਜੁਪਿੰਦਰ ਕੌਰ ਨੇ ਬਾਖੂਬੀ ਨਿਭਾਈ। ਇਸ ਤੋਂ ਇਲਾਵਾ ਡਾ. ਨਿਰਮਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ, ਸਰਬੱਤ ਦਾ ਭਲਾ, ਸੈਣੀ ਚੈਰੀਟੇਬਲ ਆਦਿ ਵਜ਼ੀਫਿਆਂ ਦੀ ਸੁਵਿਧਾ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਅਰਵਿੰਦਰ ਕੌਰ ਨੇ ਕਾਲਜ ਦੀ ਵੈਬਸਾਈਟ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਇਸ ਮੌਕੇ ਵੱਖ ਵੱਖ ਵਿਭਾਗਾਂ ਤੋਂ ਆਏ ਪ੍ਰੋਫੈਸਰ ਸਾਹਿਬਾਨਾਂ ਅਤੇ ਵਿਦਿਆਰਥੀਆਂ ਦਾ ਪ੍ਰੋ. ਸ਼ਮਿੰਦਰ ਕੌਰ ਜੀ ਨੇ ਧੰਨਵਾਦ ਕੀਤਾ। ਇਸ ਦੌਰਾਨ ਵਾਈਸ ਪ੍ਰਿੰ. ਪ੍ਰੋ. ਸੁਖਜਿੰਦਰ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ ਅਤੇ ਐਚ.ਈ.ਆਈ.ਐਸ ਵਿਭਾਗ ਦੇ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਸੋਨੀਆ ਸ਼ਰਮਾ, ਡਾ. ਅਨੂੰ ਰਾਣੀ, ਪ੍ਰੋ. ਮਨਪ੍ਰੀਤ ਸਿੰਘ ਤੇ ਪ੍ਰੋ ਗੁਰਦੀਪ ਸਿੰਘ ਹਾਜ਼ਰ ਸਨ।

Image from related Gallery Visit Event Gallery

2024-08-08 Bca Part I Orientation Program 2024

Click View Album