Mar222023
List All Events
District Level Poster Making Competition at Government College Ropar
ਸਰਕਾਰੀ ਕਾਲਜ ਰੋਪੜ ਵਿਖੇ ਜਿਲ੍ਹਾ ਪੱਧਰੀ ਪੋਸਟਰ ਮੇਕਿੰਗ ਮੁਕਾਬਲਾ
ਮਿਤੀ 22-03-2023, ਰੂਪਨਗਰ, ਸਰਕਾਰੀ ਕਾਲਜ ਰੋਪੜ ਦੇ ਰੈੱਡ ਰਿਬਨ ਕਲੱਬ ਵੱਲੋਂ ਕੈਪਟਨ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਰੂਪਨਗਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਪੱਧਰੀ ਪੋਸਟਰ ਮੇਕਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਰੈੱਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਪੋਸਟਰ ਮੇਕਿੰਗ ਮੁਕਾਬਲੇ ਦੇ ਮਾਧਿਅਮ ਰਾਹੀਂ ਸਮਾਜ ਵਿਚ ਵਾਪਰ ਰਹੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ‘ਏਡਜ ਅਤੇ ਸਮਾਜਿਕ ਬੁਰਾਈਆਂ’ ਵਿਸ਼ੇ ਤਹਿਤ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜਾਈ ਕਰਦੇ ਹੋਏ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਨਸ਼ਾਖੋਰੀ, ਦਹੇਜ ਸਮੱਸਿਆ, ਵਾਤਾਵਰਣ-ਸੰਭਾਲ, ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਸੁਚੇਤ ਕਰਦੇ ਹੋਏ ਸਮਾਜ ਵਿੱਚ ਇੱਕ ਸੁਚੇਤ ਨਾਗਰਿਕ ਵਜੋਂ ਆਪਣਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੁਕਾਬਲੇ ਵਿੱਚ 32 ਦੇ ਕਰੀਬ ਪ੍ਰਤੀਯੋਗੀਆਂ ਨੇ ਹਿੱਸਾ ਲਿਆ ਅਤੇ ਵਿਦਿਆਰਥਣ ਵੰਦਨਾ ਨੇ ਪਹਿਲਾ, ਰੁਮਾਨੀ ਸ਼ਰਮਾ ਨੇ ਦੂਜਾ ਅਤੇ ਨਿਧੀ ਪਠਾਨੀਆ ਨੇ ਤੀਜਾ ਸਥਾਨ ਹਾਸਲ ਕੀਤਾ। ਹੌਸਲਾ ਅਫ਼ਜਾਈ ਇਨਾਮ ਵਿਦਿਆਰਥੀ ਪ੍ਰਭਜੋਤ ਸਿੰਘ ਅਤੇ ਦੀਕਸ਼ਾ ਨੂੰ ਦਿੱਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ। ਜਜਮੈਂਟ ਦੀ ਭੂਮਿਕਾ ਪ੍ਰੋ. ਕੁਲਦੀਪ ਕੌਰ ਅਤੇ ਪ੍ਰੋ. ਨਵਜੋਤ ਕੌਰ ਨੇ ਨਿਭਾਈ ਅਤੇ ਮੰਚ ਸੰਚਾਲਨ ਪ੍ਰੋ. ਗੁਰਪ੍ਰੀਤ ਕੌਰ ਨੇ ਕੀਤਾ। ਇਸ ਪ੍ਰੋਗਰਾਮ ਵਿੱਚ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ ਤੋਂ ਇਲਾਵਾ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਰਵਨੀਤ ਕੌਰ, ਪ੍ਰੋ. ਕੀਰਤੀ ਭਾਗੀਰਥ, ਪ੍ਰੋ. ਜੁਪਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ ਨੇ ਆਪਣੀ ਸ਼ਮੂਲੀਅਤ ਕੀਤੀ।