Mar222023
List All Events
District Level Poster Making Competition at Government College Ropar
ਸਰਕਾਰੀ ਕਾਲਜ ਰੋਪੜ ਵਿਖੇ ਕੌਮੀ ਸੇਵਾ ਯੋਜਨਾ ਵੱਲੋਂ ਵਿਸ਼ਵ ਜਲ ਦਿਵਸ ਮਨਾਇਆ ਗਿਆ
ਮਿਤੀ 22-03-2023, ਰੂਪਨਗਰ, ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਵਿਸ਼ਵ ਜਲ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਪਾਣੀ ਦੀ ਬੱਚਤ ਲਈ ਪ੍ਰੇਰਿਆ ਅਤੇ ਸਮਾਜ ਵਿੱਚ ਇਸ ਕੁਦਰਤੀ ਵੱਡ-ਮੁੱਲੀ ਦਾਤ ਪਾਣੀ ਦੀ ਸੁਚੱਜੀ ਵਰਤੋ ਲਈ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ। ਪ੍ਰੋ. ਡਿੰਪਲ ਧੀਰ ਨੇ ਇਸ ਵਰ੍ਹੇ ਵਿਸ਼ਵ ਜਲ ਦਿਵਸ ਦੇ ਥੀਮ ‘ਪਾਣੀ ਅਤੇ ਸਾਫ਼-ਸਫਾਈ ਸੰਕਟ ਸਬੰਧੀ ਮੁਹਿੰਮ ਨੂੰ ਤੇਜ਼ ਕਰਨਾ’ ਤੇ ਚਾਨਣਾਂ ਪਾਇਆ। ਵਿਦਿਆਰਥਣ ਪ੍ਰਾਚੀ ਭੱਲਾ ਨੇ ਪੀ.ਪੀ.ਟੀ ਦੇ ਮਾਧਿਅਮ ਰਾਹੀਂ ਪਾਣੀ ਦੇ ਸੁਚੱਜੇ ਪ੍ਰਬੰਧਨ ਅਤੇ ਬਚੱਤ ਲਈ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥਣ ਸ਼ਿਵਾਂਗੀ ਗੁਪਤਾ, ਰਮਨੀਤ ਕੌਰ ਅਤੇ ਰਾਧਿਕਾ ਨੇ ਵਿਸ਼ਵ ਜਲ ਦਿਵਸ ਦੇ ਸੰਦਰਭ ਵਿੱਚ ਆਪਣੇ ਵਿਚਾਰ ਸਾਂਝੇ ਕਰਦਿਆਂ ਪਾਣੀ ਦੀ ਬੱਚਤ ਲਈ ਨਵੀਆਂ ਤਕਨੀਕਾਂ, ਪਾਣੀ ਦੀ ਸੁੱਧਤਾ ਬਾਰੇ ਜਾਗਰੂਕ ਕੀਤਾ। ਡਾ. ਦਲਵਿੰਦਰ ਸਿੰਘ ਨੇ ਧੰਨਵਾਦ ਕਰਦੇ ਹੋਏ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਲਈ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਪ੍ਰੇਰਿਤ ਕੀਤਾ। ਵਲੰਟੀਅਰਾਂ ਨੂੰ ਪ੍ਰੇਰਿਤ ਕਰਨ ਲਈ ਧੀਆਂ ਰੁੱਖ ਤੇ ਪਾਣੀ ਸਬੰਧੀ ਗੀਤ ਵੀ ਸੁਣਾਇਆ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਸ਼ਮਿੰਦਰ ਕੌਰ ਤੋਂ ਇਲਾਵਾ ਪ੍ਰੋ. ਉਪਦੇਸ਼ਦੀਪ ਕੌਰ, ਪ੍ਰੋ. ਅਜੈ ਕੁਮਾਰ, ਪ੍ਰੋ. ਨਤਾਸ਼ਾ ਕਾਲੜਾ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਹਰਦੀਪ ਕੌਰ ਆਦਿ ਸਟਾਫ ਮੈਂਬਰ ਅਤੇ ਐੱਨ.ਐੱਸ.ਐੱਸ ਵਲੰਟੀਅਰ ਹਾਜ਼ਰ ਸਨ।