Jan262023

List All Events

Flag hoisting ceremony on 26 January 2023 at Government College Ropar




ਸਰਕਾਰੀ ਕਾਲਜ ਰੋਪੜ ਵਿਖੇ 26 ਜਨਵਰੀ 2023 ਨੂੰ ਝੰਡਾ ਲਹਿਰਾਉਣ ਦੀ ਰਸਮ

ਰੂਪਨਗਰ, ਮਿਤੀ 26-01-2023 : ਸਰਕਾਰੀ ਕਾਲਜ, ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ 74ਵੇਂ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਹਨਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਦਿਆਨਤਦਾਰੀ ਨਾਲ ਦੇਸ਼ ਹਿੱਤ ਵਿੱਚ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਉਹਨਾਂ ਨੇ ਕਿਹਾ ਕਿ ਅਧਿਆਪਕ ਵਰਗ ਨੂੰ ਸਮਾਜ ਵਿੱਚ ਇੱਕ ਚਾਨਣ ਮੁਨਾਰਾ ਵੱਜੋਂ ਕੰਮ ਕਰਨ ਲਈ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਹਨਾਂ ਨੇ ਐਨ.ਸੀ.ਸੀ. ਇੰਚਾਰਜ ਪ੍ਰੋ. ਰਵਨੀਤ ਕੌਰ ਦੀ ਅਗਵਾਈ ਵਿੱਚ ਕਾਲਜ ਦੇ ਐਨ.ਸੀ.ਸੀ. ਕੈਡਿਟ ਹਰਮਨਪ੍ਰੀਤ ਕੌਰ ਅਤੇ ਪਰਵਿੰਦਰ ਸਿੰਘ, ਜੋ ਗਣਤੰਤਰ ਦਿਵਸ ਪਰੇਡ, ਦਿੱਲੀ ਵਿਖੇ ਹਿੱਸਾ ਲੈ ਰਹੇ ਹਨ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਸੰਗੀਤ ਵਿਭਾਗ ਦੇ ਮੁਖੀ ਡਾ. ਹਰਜਸ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ ਨੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ। ਫੋਟੋ : ਸਰਕਾਰੀ ਕਾਲਜ ਰੋਪੜ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰ