Mar122025
List All Events
Heritage games were organized during Hola Mohalla celebrations
ਹੋਲਾ ਮਹੱਲਾ ਸਮਾਗਮਾਂ ਦੌਰਾਨ ਵਿਰਾਸਤੀ ਖੇਡਾਂ ਕਰਵਾਈਆ ਗਈਆਂ
ਮਿਤੀ 12-03-2025, ਰੂਪਨਗਰ, ਜ਼ਿਲ੍ਹਾ ਪ੍ਰਸਾਸ਼ਨ ਰੂਪਨਗਰ ਵੱਲੋਂ ਚਰਨਗੰਗਾ ਸਟੇਡੀਅਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮਾਂ ਦੌਰਾਨ ਵਿਰਾਸਤੀ ਖੇਡਾਂ ਕਰਵਾਈਆ ਗਈਆਂ ਜਿਸ ਵਿੱਚ ਦਸਤਾਰਬੰਦੀ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਲੜਕਿਆਂ ਦੇ ਦਸਤਾਰਬੰਦੀ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਪਹਿਲਾ ਅਤੇ ਲੜਕੀਆਂ ਦੇ ਦਸਤਾਰਬੰਦੀ ਮੁਕਾਬਲੇ ਵਿੱਚ ਗੁਰਪ੍ਰੀਤ ਕੌਰ ਨੇ ਪਹਿਲਾ ਅਤੇ ਹਰਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ