Nov232024

List All Events

Industrial Visit by students of Home-Science Department




ਸਰਕਾਰੀ ਕਾਲਜ ਰੋਪੜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ



ਮਿਤੀ 02-12-2024, ਰੂਪਨਗਰ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਰੈੱਡ ਰਿੱਬਨ ਕਲੱਬ ਵੱਲੋਂ ਵਿਸ਼ਵ ਏਡਜ ਦਿਵਸ-2024 ਮਨਾਇਆ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਏਡਜ਼ ਇੱਕ ਨਾ-ਮੁਰਾਦ ਬਿਮਾਰੀ ਹੈ। ਸਾਨੂੰ ਏਡਜ਼ ਦੇ ਮਰੀਜ ਤੋਂ ਘਿਰਣਾ ਨਹੀਂ ਕਰਨੀ ਚਾਹੀਦੀ ਸਗੋਂ ਉਸ ਨਾਲ ਚੰਗਾ ਵਤੀਰਾ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਏਡਜ਼ ਦੇ ਵੱਖ-ਵੱਖ ਕਾਰਨਾਂ ਸਬੰਧੀ ਸਾਨੂੰ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ। ਰੈੱਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂੰ ਸ਼ਰਮਾ ਨੇ ਵਿਸ਼ਵ ਏਡਜ ਦਿਵਸ-2024 ਦੇ ਥੀਮ ‘ਟੇਕ ਦ ਰਾਈਟ ਪਾਥ’ ਬਾਰੇ ਚਾਨਣਾਂ ਪਾਇਆ ਅਤੇ ਏਡਜ ਸਬੰਧੀ ਜਾਗਰੂਕਤਾ ਪੈਦਾ ਕਰਨ ਵਾਲੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਰੈੱਡ ਰਿੱਬਨ ਕਲੱਬ ਦੇ ਵਲੰਟੀਅਰਾਂ ਨੇ ਸਾਈਲੈਂਟ ਪਲੇਅ ਰਾਹੀਂ ਏਡਜ ਦੇ ਕਾਰਨ ਅਤੇ ਸਾਵਧਾਨੀਆਂ ਸਬੰਧੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ ਅਤੇ ਨੁੱਕੜ ਨਾਟਕ ਰਾਹੀਂ ਵਲੰਟੀਅਰਾਂ ਨੇ ਸਮਾਜ ਵਿੱਚ ਇਸ ਬਿਮਾਰੀ ਦੀ ਰੋਕਥਾਮ ਲਈ ਚੇਤਨਾ ਪੈਦਾ ਕਰਨ ਸਬੰਧੀ ਸੁਨੇਹਾ ਦਿੱਤਾ। ਇਸ ਦੌਰਾਨ ਵਲੰਟੀਅਰਾਂ ਵੱਲੋਂ ਏਡਜ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਇਹਨਾਂ ਗਤੀਵਿਧੀਆਂ ਨੂੰ ਸਫਲ ਬਣਾਉਣ ਵਿੱਚ ਰੈੱਡ ਰਿੱਬਨ ਕਲੱਬ ਦੇ ਮੈਂਬਰ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜਗਜੀਤ ਸਿੰਘ ਨੇ ਅਹਿਮ ਸਹਿਯੋਗ ਦਿੱਤਾ ਅਤੇ ਮੰਚ ਸੰਚਾਲਨ ਡਾ. ਕੀਰਤੀ ਭਾਗੀਰਥ ਨੇ ਕੀਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਰਵਨੀਤ ਕੌਰ, ਪ੍ਰੋ. ਲਵਲੀਨ ਵਰਮਾ, ਪ੍ਰੋ. ਤਰਨਜੋਤ ਕੌਰ ਅਤੇ ਪ੍ਰੋ. ਐਂਤਪਾਲ ਸਿੰਘ ਬਰਾੜ ਹਾਜ਼ਰ ਸਨ। ਫੋਟੋ : ਏਡਜ਼ ਦਿਵਸ ਮੌਕੇ ਕਰਵਾਈਆਂ ਵੱਖ-ਵੱਖ ਗਤੀਵਿਧੀਆਂ ਦੀ ਝਲਕ।