Jun212024
List All Events
International Yoga Day 2024
ਸਰਕਾਰੀ ਕਾਲਜ ਰੋਪੜ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ
ਮਿਤੀ 21-06-2024, ਰੂਪਨਗਰ, ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਪੰਜਾਬ, ਜਿਲ੍ਹਾ ਪ੍ਰਸ਼ਾਸਨ ਰੂਪਨਗਰ ਅਤੇ ਪ੍ਰੋਗਰਾਮ ਕੋਆਰਡੀਨੇਟਰ ਕੌਮੀ ਸੇਵਾ ਯੋਜਨਾ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਯੋਗ ਅਭਿਆਸ ਵਿੱਚ ਐੱਨ.ਐੱਸ.ਐੱਸ ਵਲੰਟੀਅਰ, ਐੱਨ.ਸੀ.ਸੀ ਕੈਡਿਟ, ਰੈੱਡ ਰਿਬਨ ਕਲੱਬ, ਰੈੱਡ ਕਰਾਸ ਸੁਸਾਇਟੀ ਅਤੇ ਮਿਸ਼ਨ ਤੰਦਰੁਸਤ ਪੰਜਾਬ ਯੂਨਿਟ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸਿਹਤਮੰਦ ਜੀਵਨ ਲਈ ਯੋਗ ਦੀ ਮਹੱਤਤਾ ਤੇ ਚਾਨਣਾ ਪਾਇਆ ਅਤੇ ਡਾ. ਅਨੂ ਸ਼ਰਮਾ ਨੇ ਵੱਖ-ਵੱਖ ਯੋਗ ਆਸਨ ਕਰਵਾਏ । ਇਸ ਮੌਕੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਯੋਗ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਡਾ. ਵਰਿੰਦਰ ਮੋਹਨ ਪੁਹਾਲ, ਆਯੂਰਵੈਦਿਕ ਮੈਡੀਕਲ ਅਫ਼ਸਰ, ਬਹਿਰਾਮਪੁਰ ਬੇਟ ਤੋਂ ਵੱਖ-ਵੱਖ ਯੋਗ ਆਸਨਾਂ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ।
ਯੋਗ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਅਤੇ ਐੱਨ.ਸੀ.ਸੀ. ਇੰਚਾਰਜ ਪ੍ਰੋ. ਹਰਜੀਤ ਸਿੰਘ, ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ, ਡਾ. ਜਤਿੰਦਰ ਕੁਮਾਰ, ਪ੍ਰੋ. ਰਵਨੀਤ ਕੌਰ, ਰੈੱਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ, ਰੈੱਡ ਕਰਾਸ ਸੁਸਾਇਟੀ ਦੇ ਕਨਵੀਨਰ ਪ੍ਰੋ. ਉਪਦੇਸ਼ਦੀਪ ਕੌਰ ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ ਤੋਂ ਇਲਾਵਾ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਵੀ ਯੋਗ ਕੈਂਪ ਵਿੱਚ ਭਾਗ ਲਿਆ ।
ਫੋਟੋ : ਯੋਗ ਆਸਨ ਕਰਦੇ ਹੋਏ ਸਟਾਫ ਮੈਂਬਰ ਅਤੇ ਵਿਦਿਆਰਥੀ।
2024-06-21 International Yoga Day 2024
Click View Album