Sep242024

List All Events

NSS Day Celebrated




ਸਰਕਾਰੀ ਕਾਲਜ ਰੋਪੜ ਵਿਖੇ ਐੱਨ.ਐੱਸ.ਐੱਸ. ਦਿਵਸ ਮਨਾਇਆ ਗਿਆ

ਮਿਤੀ 24-09-2024, ਰੂਪਨਗਰ, ਡਾਇਰੈਕਟਰ, ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰਾਂ ਦੀ ਅਗਵਾਈ ਵਿੱਚ ਸਰਕਾਰੀ ਕਾਲਜ ਰੋਪੜ ਵਿਖੇ ਐੱਨ.ਐੱਸ.ਐੱਸ. ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਲੰਟੀਅਰਾਂ ਨਾਲ ਬਤੌਰ ਐੱਨ.ਐੱਨ.ਐੱਸ. ਪ੍ਰੋਗਰਾਮ ਅਫ਼ਸਰ ਵਜੋਂ ਨਿਭਾਈਆਂ ਸੇਵਾਵਾਂ ਸਬੰਧੀ ਅਨੁਭਵ ਸਾਂਝੇ ਕੀਤੇ ਅਤੇ ਵਲੰਟੀਅਰਾਂ ਨੂੰ ਸਮਾਜ ਸੇਵਾ ਲਈ ਨਿਰਸਵਾਰਥ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਡਾ. ਨਿਰਮਲ ਸਿੰਘ ਬਰਾੜ ਨੇ ਐੱਨ.ਐੱਸ.ਐੱਸ ਦੇ ਸੰਕਲਪ ਅਤੇ ਉਦੇਸ਼ ’ਤੇ ਚਾਨਣਾਂ ਪਾਇਆ ਅਤੇ ਵਲੰਟੀਅਰਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਪੀਲ ਕੀਤੀ। ਪ੍ਰੋ. ਅਰਵਿੰਦਰ ਕੌਰ ਨੇ ਐੱਨ.ਐੱਸ.ਐੱਸ. ਦੀਆਂ ਗਤੀਵਿਧੀਆਂ, ਵੱਖ-ਵੱਖ ਕੈਂਪਾਂ ਅਤੇ ਦਿੱਤੇ ਜਾਂਦੇ ਸਰਟੀਫਿਕੇਟਾਂ ਸਬੰਧੀ ਜਾਣਕਾਰੀ ਦਿੱਤੀ।

ਇਸ ਮੌਕੇ ਵਲੰਟੀਅਰਾਂ ਦੇ ਪੋਸਟਰ ਮੇਕਿੰਗ, ਭਾਸ਼ਣ, ਬੇਕਾਰ ਵਸਤੂਆਂ ਦਾ ਸਦਉਪਯੋਗ ਦੇ ਮੁਕਾਬਲੇ ਵੀ ਕਰਵਾਏ ਗਏ। ਪ੍ਰੋ. ਰਵਨੀਤ ਕੌਰ ਨੇ ਦੱਸਿਆ ਕਿ ਪੋਸਟਰ ਮੇਕਿੰਗ ਵਿੱਚ ਪਹਿਲਾ ਸਥਾਨ ਜਿਆ, ਨਿੱਕੀ ਨੇ ਦੂਜਾ, ਜਸ਼ਨਪ੍ਰੀਤ ਅਤੇ ਪ੍ਰਿਯੰਕਾ ਨੇ ਤੀਜਾ, ਭਾਸ਼ਣ ਮੁਕਾਬਲੇ ਵਿੱਚ ਪਿੰਕੀ ਨੇ ਪਹਿਲਾ, ਅਵਨੀਤ ਕੌਰ ਨੇ ਦੂਜਾ, ਸਿਮਰਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੱਜਮੈਂਟ ਦੀ ਭੂਮਿਕਾ ਪ੍ਰੋ. ਕੁਲਦੀਪ ਕੌਰ, ਪ੍ਰੋ. ਜਗਜੀਤ ਸਿੰਘ, ਪ੍ਰੋ. ਚੰਦਰਗੁਪਤ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਗੁਰਪ੍ਰੀਤ ਕੌਰ ਨੇ ਨਿਭਾਈ ਅਤੇ ਮੰਚ ਸੰਚਾਲਨ ਪ੍ਰੋ. ਲਵਲੀਨ ਵਰਮਾ ਅਤੇ ਪ੍ਰੋ. ਮਨਪ੍ਰੀਤ ਸਿੰਘ ਨੇ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌੰਰ, ਕਾਲਜ ਕੌਂਸਲ ਮੈਂਬਰ ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ ਅਤੇ ਪ੍ਰੋ. ਤਰਨਜੋਤ ਕੌਰ ਤੋਂ ਇਲਾਵਾ ਸਟਾਫ ਮੈਂਬਰ ਵੀ ਹਾਜ਼ਰ ਸਨ। ਫੋਟੋ : ਜੇਤੂ ਵਲੰਟੀਅਰਾਂ ਨੂੰ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ ਕਾਲਜ ਪ੍ਰਿੰਸੀਪਲ ਅਤੇ ਸਟਾਫ ਮੈਂਬਰ

Image from related Gallery Visit Event Gallery

2024-09-24 Nss Day Celebrated

Click View Album