Apr052024

List All Events

NSS volunteers were sensitized under the campaign 'My first vote for the country'




ਸਰਕਾਰੀ ਕਾਲਜ ਰੋਪੜ ਵਿਖੇ ‘ਮੇਰਾ ਪਹਿਲਾ ਵੋਟ ਦੇਸ਼ ਦੇ ਲਈ’ ਮੁਹਿੰਮ ਤਹਿਤ ਐੱਨ.ਐੱਸ.ਐੱਸ.ਵਲੰਟੀਅਰਾਂ ਨੂੰ ਕੀਤਾ ਜਾਗਰੁਕ

ਰੂਪਨਗਰ, ਮਿਤੀ 05-04-2024, ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਆਦੇਸ਼ਾ ਅਤੇ ਪ੍ਰੋਗਰਾਮ ਕੋਆਰਡੀਨੇਟਰ, ਕੌਮੀ ਸੇਵਾ ਯੋਜਨਾ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਦਲਵਿੰਦਰ ਸਿੰਘ, ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਰਵਨੀਤ ਕੌਰ, ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ ਪ੍ਰੋ. ਲਵਲੀਨ ਵਰਮਾ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਡਿੰਪਲ ਧੀਰ ਅਤੇ ਪ੍ਰੋ. ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ‘ਮੇਰਾ ਪਹਿਲਾ ਵੋਟ ਦੇਸ਼ ਦੇ ਲਈ’ ਮੁਹਿੰਮ ਤਹਿਤ ਐੱਨ.ਐੱਸ.ਐੱਸ.ਵਲੰਟੀਅਰਾਂ ਨੂੰ ਕੀਤਾ ਜਾਗਰੁਕ ਕੀਤਾ ਗਿਆ।

ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਅਤੇ ਜਿਲ੍ਹਾ ਦਿਵਿਆਂਗ ਸਵੀਪ ਆਈਕਾਨ ਡਾ. ਜਤਿੰਦਰ ਕੁਮਾਰ ਨੇ ਵਲੰਟੀਅਰਾਂ ਨੂੰ ਆਪਣੀ ਵੋਟ ਦੇਸ਼ ਹਿੱਤ ਵਿੱਚ ਪਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵੋਟ ਬਣਾਉਣ ਦੀ ਪ੍ਰਕਿਰਿਆ, ਭਾਰਤੀ ਚੋਣ ਕਮਿਸ਼ਨ ਵੱਲੋਂ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤੇ ਜਾ ਰਹੇ ਉਪਰਾਲੇ ਅਤੇ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਵੋਟ ਪਾਉਣ ਲਈ ਜਾਗਰੁਕ ਕੀਤਾ। ਡਾ. ਨਿਰਮਲ ਸਿੰਘ ਬਰਾੜ ਨੇ ਭਾਰਤੀ ਲੋਕਤੰਤਰ ਵਿੱਚ ਵੋਟ ਦੀ ਅਹਿਮੀਅਤ ਅਤੇ ਪ੍ਰੋ. ਅਰਵਿੰਦਰ ਕੌਰ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਰਾਸ਼ਟਰ ਦੇ ਚੰਗੇ ਭਵਿੱਖ ਲਈ ਵੋਟ ਪ੍ਰਕਿਰਿਆ ਸਬੰਧੀ ਆਮ ਲੋਕਾਂ ਵਿੱਚ ਜਾਗਰੁਕਤਾ ਪੈਦਾ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵਲੰਟੀਅਰਾਂ ਨੇ ‘ਮੇਰਾ ਪਹਿਲਾ ਵੋਟ ਦੇਸ਼ ਦੇ ਲਈ’ ਦੇ ਨਾਰੇ ਵੀ ਲਗਾਏ।

ਫੋਟੋ : ‘ਮੇਰਾ ਪਹਿਲਾ ਵੋਟ ਦੇਸ਼ ਦੇ ਲਈ’ ਮੁਹਿੰਮ ਸਬੰਧੀ ਵਲੰਟੀਅਰਾਂ ਨੂੰ ਜਾਗਰੁਕ ਕਰਦੇ ਹੋਏ ਡਾ. ਜਤਿੰਦਰ ਕੁਮਾਰ

Image from related Gallery Visit Event Gallery

My First Vote For The Country

Click View Album