Sep192023

List All Events

National Hindi Day was celebrated at Government College Ropar




ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ ਗਿਆ।

ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਰਾਸ਼ਟਰੀ ਹਿੰਦੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਰਾਸ਼ਟਰੀ ਭਾਸ਼ਾ ਹਿੰਦੀ ਦੇ ਮਹੱਤਵ ਬਾਰੇ ਪ੍ਰੇਰਿਤ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਅਤੇ ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ ਨੇ ਹਿੰਦੀ ਵਿਭਾਗ ਦੇ ਇਸ ਉਦਮ ਦੀ ਸ਼ਲਾਘਾ ਕੀਤੀ।

ਪ੍ਰੋ. ਮੀਨਾ ਕੁਮਾਰੀ ਨੇ ਦੱਸਿਆ ਕਿ 14 ਸਤੰਬਰ ਨੂੰ ਰਾਸ਼ਟਰੀ ਹਿੰਦੀ ਦਿਵਸ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ 1949 ਵਿੱਚ ਭਾਰਤ ਸਰਕਾਰ ਨੇ ਹਿੰਦੀ ਨੂੰ ਰਾਜ ਭਾਸ਼ਾ ਦਾ ਦਰਜਾ ਦਿੱਤਾ ਸੀ। ਉਹਨਾਂ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਦੇ ਨਾਅਰਾ ਲੇਖਣ, ਪੋਸਟਰ ਮੇਕਿੰਗ, ਸੁੰਦਰ ਲਿਖਾਈ, ਕਾਵਿ ਉਚਾਰਨ ਅਤੇ ਭਾਸ਼ਣ ਪ੍ਰਤੀਯੋਗਤਾ ਦੇ ਮੁਕਾਬਲੇ ਕਰਵਾਏ ਗਏ। ਜੱਜਮੈਂਟ ਦੀ ਭੂਮਿਕਾ ਪ੍ਰੋ. ਨਤਾਸ਼ਾ ਕਾਲੜਾ, ਪ੍ਰੋ. ਡਿੰਪਲ ਧੀਰ ਅਤੇ ਪ੍ਰੋ. ਤਰਨਜੋਤ ਕੌਰ ਨੇ ਨਿਭਾਈ। ਨਾਅਰਾ ਲੇਖਣ ਵਿੱਚ ਪੂਜਾ ਨੇ ਪਹਿਲਾ, ਵੰਦਨਾ ਕੁਮਾਰੀ ਨੇ ਦੂਜਾ ਅਤੇ ਮਹਿਕਪ੍ਰੀਤ ਕੌਰ ਨੇ ਤੀਜਾ, ਪੋਸਟਰ ਮੇਕਿੰਗ ਵਿੱਚ ਵੰਦਨਾ ਕੁਮਾਰੀ ਨੇ ਪਹਿਲਾ, ਆਂਚਲ ਨੇ ਦੂਜਾ ਅਤੇ ਕ੍ਰਿਸ਼ਮਾ ਨੇ ਤੀਜਾ ਸਥਾਨ, ਸੁੰਦਰ ਲਿਖਾਈ ਵਿੱਚ ਸਿਮਰਨ ਨੇ ਪਹਿਲਾ, ਪ੍ਰੀਤੀ ਨੇ ਦੂਜਾ ਅਤੇ ਰਾਹੀਲ ਮਸੀਹ ਨੇ ਤੀਜਾ ਸਥਾਨ, ਕਾਵਿ ਉਚਾਰਨ ਵਿੱਚ ਮਾਨਵੀ ਨੇ ਪਹਿਲਾ, ਵੰਸ਼ਿਕਾ ਨੇ ਦੂਜਾ ਅਤੇ ਭਾਸ਼ਣ ਪ੍ਰਤੀਯੋਗਤਾ ਵਿੱਚ ਭਾਵਨਾ ਨੇ ਪਹਿਲਾ, ਅਪੂਰਵਾ ਨੇ ਦੂਜਾ ਅਤੇ ਰਾਹੁਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰੋ. ਅਰਵਿੰਦਰ ਕੌਰ ਨੇ ਹਿੰਦੀ ਭਾਸ਼ਾ ਸਬੰਧੀ ਵੀ ਆਪਣੇ ਵਿਚਾਰ ਸਾਂਝੇ ਕੀਤੇ।

Image from related Gallery Visit Event Gallery

National Hindi Day Was Celebrated

Click View Album