May292024

List All Events

Organized program under Green District Green Election campaign




ਸਰਕਾਰੀ ਕਾਲਜ ਰੋਪੜ ਵਿਖੇ ਗ੍ਰੀਨ ਡਿਸਟ੍ਰਿਕ ਗ੍ਰੀਨ ਇਲੈਕਸ਼ਨ ਮੁਹਿੰਮ ਤਹਿਤ ਪ੍ਰੋਗਰਾਮ ਦਾ ਆਯੋਜਨ

ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਨੁੱਕੜ ਨਾਟਕ ਰਾਹੀਂ ਇੱਕ ਵੋਟ ਇੱਕ ਰੁੱਖ ਲਈ ਕੀਤਾ ਪ੍ਰੇਰਿਤ

ਮਿਤੀ, 29-05-2024, ਰੂਪਨਗਰ, ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾ ਅਤੇ ਜਿਲ੍ਹਾ ਮੈਜਿਸਟਰੇਟ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਅਧੀਨ ਕੌਮੀ ਸੇਵਾ ਯੋਜਨਾ ਅਤੇ ਈਕੋ ਕਲੱਬ ਦੇ ਸਹਿਯੋਗ ਨਾਲ ‘ਗ੍ਰੀਨ ਡਿਸਟ੍ਰਿਕ ਗ੍ਰੀਨ ਇਲੈਕਸ਼ਨ’ ਮੁਹਿੰਮ ਦੇ ਤਹਿਤ ਜਾਗਰੁਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਧਰਤੀ ਦੀ ਵੱਧ ਰਹੀ ਤਪਸ਼ ਤੇ ਚਿੰਤਾ ਜਾਹਰ ਕਰਦਿਆਂ ਵਲੰਟੀਅਰਾਂ ਨੂੰ ਲੋਕ ਸਭਾ ਚੋਣਾਂ ਦੇ ਪਰਵ ਮੌਕੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੇ ਨਾਲ-ਨਾਲ ਇੱਕ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਰਵਿੰਦਰ ਕੌਰ ਨੇ ਜੀ ਆਇਆ ਕਿਹਾ ਅਤੇ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਅਪੀਲ ਕੀਤੀ। ਡਾ. ਜਤਿੰਦਰ ਕੁਮਾਰ ਨੇ ਵਲੰਟੀਅਰਾਂ ਨੂੰ ਆਪਣੇ ਆਲ਼ੇ-ਦੁਆਲ਼ੇ ਦੇ ਵੋਟਰਾਂ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਅਤੇ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ ਸਬੰਧੀ ਪ੍ਰਣ ਵੀ ਕਰਵਾਇਆ। ਇਸ ਮੌਕੇ ਸ਼੍ਰੀ ਪੰਕਜ ਯਾਦਵ, ਜਿਲ੍ਹਾ ਯੂਥ ਅਫ਼ਸਰ, ਨਹਿਰੂ ਯੁਵਾ ਕੇਂਦਰ, ਰੂਪਨਗਰ ਦੀ ਅਗਵਾਈ ਅਤੇ ਸ਼੍ਰੀ ਅਵਿੰਦਰ ਰਾਜੂ ਦੀ ਨਿਰਦੇਸ਼ਨਾ ਹੇਠ ਉਹਨਾਂ ਦੀ ਟੀਮ ਵੱਲੋਂ ਨੁੱਕੜ ਨਾਟਕ ਰਾਹੀਂ ਵਲੰਟੀਅਰਾਂ ਨੂੰ ਇੱਕ ਵੋਟ ਇੱਕ ਰੁੱਖ ਮੁਹਿੰਮ ਸਬੰਧੀ ਜਾਗਰੁਕ ਅਤੇ ਪ੍ਰੇਰਿਤ ਕੀਤਾ ਗਿਆ। ਇਸ ਮੁਹਿੰਮ ਤਹਿਤ ਡਾ. ਦਲਵਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਕੈਂਪਸ ਵਿੱਚ ਛਾਂਦਾਰ ਰੁੱਖ ਵੀ ਲਗਾਏ ਗਏ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਰਵਨੀਤ ਕੌਰ, ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਡਿੰਪਲ ਧੀਰ, ਪ੍ਰੋ. ਕੁਲਦੀਪ ਕੌਰ, ਪ੍ਰੋ. ਲਵਲੀਨ ਵਰਮਾਂ, ਪ੍ਰੋ. ਜਗਜੀਤ ਸਿੰਘ ਅਤੇ ਈਕੋ ਕਲੱਬ ਦੇ ਕਨਵੀਨਰ ਪ੍ਰੋ. ਸ਼ਿਖਾ ਚੌਧਰੀ ਅਤੇ ਮੈਂਬਰ ਪ੍ਰੋ. ਉਪਦੇਸ਼ਦੀਪ ਕੌਰ, ਪ੍ਰੋ. ਰਜਿੰਦਰ ਕੌਰ, ਪ੍ਰੋ. ਪੂਜਾ ਵਰਮਾ, ਪ੍ਰੋ. ਗੁਰਪ੍ਰੀਤ ਕੌਰ ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ ਅਤੇ ਕਾਲਜ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ।

ਫੋਟੋ : ਗ੍ਰੀਨ ਡਿਸਟ੍ਰਿਕ ਗ੍ਰੀਨ ਇਲੈਕਸ਼ਨ ਮੁਹਿੰਮ ਤਹਿਤ ਕਰਵਾਏ ਪ੍ਰੋਗਰਾਮ ਦੀਆਂ ਝਲਕੀਆਂ।

Image from related Gallery Visit Event Gallery

2024-05-29 Organized Program Under Green District Green Election Campaign

Click View Album