Oct102023

List All Events

Regional Youth and Folk Mela of Punjabi University Patiala, Ropar – Fatehgarh Sahib area at Govt. College Ropar started with pomp and show.




ਸਰਕਾਰੀ ਕਾਲਜ ਰੋਪੜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਪੜ – ਫਤਹਿਗੜ੍ਹ ਸਾਹਿਬ ਖੇਤਰ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ ਸ਼ਾਨੋ– ਸ਼ੌਕਤ ਨਾਲ ਸ਼ੁਰੂ

ਮਿਤੀ 09-10-2023, ਰੂਪਨਗਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਪੜ – ਫਤਹਿਗੜ੍ਹ ਸਾਹਿਬ ਖੇਤਰ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ ਅੱਜ ਸਰਕਾਰੀ ਕਾਲਜ ਰੋਪੜ ਵਿਖੇ ਸ਼ਾਨੋ– ਸ਼ੋਕਤ ਨਾਲ ਸ਼ੁਰੂ ਹੋਇਆ। ਜਿਸਦਾ ਉਦਘਾਟਨ ਪ੍ਰੋ. ਅਰਵਿੰਦ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕੀਤਾ ਉਹਨਾਂ ਨੇ ਪ੍ਰਤੀਯੋਗੀ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਦੀ ਸੰਭਾਲ ਕਰਦੇ ਹੋਏ ਸਮੇਂ ਦੇ ਹਾਣੀ ਹੋਣ ਦੀ ਅਪੀਲ ਕੀਤੀ। ਸੰਗੀਤ ਕਲਾਵਾਂ ਦੀ ਸਟੇਜ ਦਾ ਉਦਘਾਟਨ ਸੰਤ ਬਾਬਾ ਅਵਤਾਰ ਸਿੰਘ ਜੀ, ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ, ਰੋਪੜ ਨੇ ਕੀਤਾ। ਜਿਸਦੀ ਪ੍ਰਧਾਨਗੀ ਪ੍ਰੋ. ਬੀ.ਐੱਸ. ਸਤਿਆਲ, ਰਜਿਸਟਰਾਰ, ਲੈਮਰਿਨ ਟੈੱਕ ਯੂਨੀਵਰਸਿਟੀ ਨੇ ਕੀਤੀ ਅਤੇ ਸ. ਇੰਦਰਪਾਲ ਸਿੰਘ ਚੱਢਾ, ਡਾਇਰੈਕਟਰ, ਓਵਰਸੀਜ਼ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਅਤੇ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ ਅਤੇ ਖੇਤਰੀ ਯੁਵਕ ਮੇਲੇ ਵਿੱਚ ਭਾਗ ਲੈ ਰਹੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ, ਕਲਚਰਲ ਕੋਆਰਡੀਨੇਟਰ ਅਤੇ ਵਿਦਿਆਰਥੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਡਾ. ਗਗਨਦਪੀ ਥਾਪਾ, ਇੰਚਾਰਜ, ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਯੂਨੀਵਰਸਿਟੀ ਦੀ ਨਿਯਮਾਂਵਲੀ ਅਨੁਸਾਰ ਪੇਸ਼ਕਾਰੀਆਂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਕਲਚਰਲ ਕੋਆਰਡੀਨੇਟਰ ਡਾ. ਹਰਜੱਸ ਕੌਰ ਨੇ ਦੱਸਿਆ ਕਿ ਭੰਗੜਾ ਵਿੱਚ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਰੋਸ਼ੀਏ ਦੀ ਬੁਣਤੀ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਦੂਜਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਤੀਜਾ, ਕਢਾਈ ਵਿੱਚ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਖਾਲਸਾ ਗਰਲਜ ਕਾਲਜ ਮੋਰਿੰਡਾ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ ਸਰਕਾਰੀ ਕਾਲਜ ਡੇਰਾਬੱਸੀ ਨੇ ਤੀਜਾ, ਪੱਖੀ ਬਣਾਉਣਾ ਵਿੱਚ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ ਸਰਕਾਰੀ ਕਾਲਜ ਰੋਪੜ ਨੇ ਦੂਜਾ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਤੀਜਾ, ਗੁੱਡੀਆਂ ਪਟੋਲੇ ਬਣਾਉਣਾ ਵਿੱਚ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ ਨੇ ਤੀਜਾ, ਸਰਕਾਰੀ ਕਾਲਜ ਡੇਰਾਬੱਸੀ ਨੇ ਤੀਜਾ, ਪਰਾਂਦਾ ਬਣਾਉਣਾ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ, ਸਰਕਾਰੀ ਕਾਲਜ ਰੋਪੜ ਨੇ ਦੂਜਾ ਸ਼ਹੀਦ ਮੇਜਰ ਹਰਮਿੰਦਰ ਪਾਸ ਸਿੰਘ ਸਰਕਾਰੀ ਕਾਲਜ, ਮੋਹਾਲੀ ਨੇ ਤੀਜਾ, ਰੱਸਾ ਵੱਟਣਾ ਵਿੱਚ ਮੇਹਰ ਚੰਦ ਕਾਲਜ ਆੱਫ ਐਜੂਕੇਸ਼ਨ ਭਨੂਪਲੀ ਨੇ ਪਹਿਲਾ, ਸਰਕਾਰੀ ਕਾਲਜ ਰੋਪੜ ਨੇ ਦੂਜਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਤੀਜਾ, ਟੋਕਰੀ ਬਣਾਉਣਾ ਵਿੱਚ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਤੀਜਾ, ਛਿੱਕੂ ਬਣਾਉਣਾ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਦੂਜਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਤੀਜਾ, ਪੀੜ੍ਹ ਬੁਣਨੀ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਤੀਜਾ, ਮਿੱਟੀ ਦੇ ਖਿਡੌਣੇ ਬਣਾਉਣ ਵਿੱਚ ਸਰਕਾਰੀ ਕਾਲਜ ਮੋਹਾਲੀ ਨੇ ਪਹਿਲਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਦੂਜਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਤੀਜਾ, ਖਿੱਦੋ ਬਣਾਉਣ ਵਿੱਚ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਪਹਿਲਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਦੂਜਾ, ਸਰਕਾਰੀ ਕਾਲਜ ਰੋਪੜ ਨੇ ਤੀਜਾ, ਇੰਨੂ ਬਣਾਉਣ ਵਿੱਚ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਪਹਿਲਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਦੂਜਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਤੀਜਾ, ਨਾਲ਼ਾ ਬੁਣਨਾ ਵਿੱਚ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਤੀਜਾ, ਜਨਰਲ ਕੁਇਜ਼ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ, ਸਰਕਾਰੀ ਕਾਲਜ ਡੇਰਾਬਸੀ ਨੇ ਦੂਜਾ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਤੀਜਾ, ਸਭਿਆਚਾਰਕ ਕੁਇਜ਼ ਵਿੱਚ ਮਾਤਾ ਗੁਜਰੀ ਕਾਲਜ ਸ਼੍ਰੀ ਫਤਹਿਗੜ੍ਹ ਸਾਹਿਬ ਨੇ ਪਹਿਲਾ ਸਰਕਾਰੀ ਕਾਲਜ ਰੋਪੜ ਨੇ ਦੂਜਾ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਮਾਈਮ ਵਿੱਚ ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਪਹਿਲਾ, ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਦੂਜਾ, ਮਾਤਾ ਗੁਜਰੀ ਕਾਲਜ ਸ਼੍ਰੀ ਫਤਹਿਗੜ੍ਹ ਸਾਹਿਬ ਨੇ ਤੀਜਾ, ਸਕਿੱਟ ਵਿੱਚ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਦੂਜਾ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਖਬਰ ਲਿਖੇ ਜਾਣ ਤੱਕ ਸਮੂਹ ਸ਼ਬਦ ਗਾਇਨ, ਸ਼ਾਸਤਰੀ ਸੰਗੀਤ ਗਾਇਨ, ਸੁਗਮ ਸੰਗੀਤ, ਸਮੂਹ ‘ਗਾਇਨ ਭਾਰਤੀ’ ਦੇ ਨਤੀਜੇ ਘੋਸ਼ਿਤ ਨਹੀਂ ਹੋਏ ਸਨ।

Image from related Gallery Visit Event Gallery

Regional Youth And Folk Mela Of Punjabi University Patiala

Click View Album