Jul262024
List All Events
Saplings planted under Van Mahautsav
ਸਰਕਾਰੀ ਕਾਲਜ, ਰੋਪੜ ਵਣ ਮਹਾਂਉਤਸਵ ਤਹਿਤ ਲਗਾਏ ਬੂਟੇ
ਰੂਪਨਗਰ, ਮਿਤੀ 26-07-2024: ਸਰਕਾਰੀ ਕਾਲਜ, ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਐੱਨ, ਐੱਸ, ਐੱਸ, ਐੱਨ, ਸੀ,ਸੀ, ਰੈੱਡ ਰਿਬਨ ਕਲੱਬ, ਯੁਵਕ ਸੇਵਾਵਾਂ, ਮਿਸ਼ਨ ਤੰਦਰੁਸਤ ਪੰਜਾਬ, ਈਕੋ ਕਲੱਬ, ਜੋਗਰਫੀਕਲ ਐਸੋਸੀਏਸ਼ਨ, ਰੈੱਡ ਕਰਾਸ ਅਤੇ ਲੀਗਲ ਲਿਟੇਰਸੀ ਕਲੱਬ ਦੇ ਸਹਿਯੋਗ ਨਾਲ ਵਣ-ਮਹਾਂਉਤਸਵ ਤਹਿਤ ਕਾਲਜ ਕੈਂਪਸ ਵਿੱਚ ਛਾਂਦਾਰ ਬੂਟੇ ਲਗਾਏ ਗਏ। ਪ੍ਰਿੰਸੀਪਲ, ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਲਈ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਸਾਂਭ ਸੰਭਾਲ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਡਾ. ਅਨੂੰ ਸ਼ਰਮਾ ਦੀ ਅਗਵਾਈ ਹੇਠ ਵਾਤਾਵਰਨ ਸਬੰਧੀ ਚੇਤਨਾ ਰੈਲੀ ਕੱਢੀ ਗਈ ਜਿਸ ਤਹਿਤ ਵਿਦਿਆਰਥੀਆਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ, ਪ੍ਰੋ. ਸ਼ਿਖਾ ਚੌਧਰੀ, ਡਾ. ਨਿਰਮਲ ਬਰਾੜ, ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ, ਡਾ. ਜਤਿੰਦਰ ਕੁਮਾਰ, ਪ੍ਰੋ. ਸ਼ਮਿੰਦਰ ਕੌਰ, ਪ੍ਰੋ. ਉਪਦੇਸ਼ਦੀਪ ਕੌਰ, ਪ੍ਰੋ. ਰਵਨੀਤ ਕੌਰ, ਡਾ. ਹਰਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਰੁੱਖ ਲਗਾਉਣ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।
2024-07-26 Saplings Planted Under Van Mahautsav
Click View Album