Sep172024
List All Events
Savachata Hi Seva
ਸਰਕਾਰੀ ਕਾਲਜ ਰੋਪੜ ਵੱਲੋਂ ਲਾਇਬ੍ਰੇਰੀ ਦੀ ਮਹੱਤਤਾ ਵਿਸ਼ੇ ਅਧੀਨ ਲਾਈਬ੍ਰੇਰੀ ਪੁਸਤਕ ਅਧਿਐਨ ਸਮੀਖਿਆ
ਮਿਤੀ 14-09-2024, ਰੂਪਨਗਰ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ, ਸਰਕਾਰੀ ਕਾਲਜ ਰੋਪੜ ਵੱਲੋਂ ਡਾਇਰੈਕਟੋਰੇਟ ਉਚੇਰੀ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੂੰ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਹਿੱਤ ਲੜੀ ਦੇ ਤੀਸਰੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਖਜਿੰਦਰ ਕੌਰ ਨੇ ਉਚੇਰੀ ਸਿੱਖਿਆ ਵਿਭਾਗ ਅਤੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਜੀ ਦਾ ਸ਼ੁਕਰੀਆ ਅਦਾ ਕੀਤਾ ਜਿਹਨਾਂ ਨੇ ਵਿਦਿਆਰਥੀਆਂ ਵਿੱਚ ਪੁਸਤਕਾਂ ਨਾਲ ਜੁੜਨ ਦਾ ਹੋਕਾ ਦਿੱਤਾ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਕਾਲਜ ਦੀ ‘ਡਿਜੀਟਲ ਲਾਇਬ੍ਰੇਰੀ ਕੋਹਾ ਐਪ’ ਅਧੀਨ ਭਰਪੂਰ ਲਾਭ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਹਨਾਂ ਨੇ ਦੱਸਿਆ ਕਿ ਵਿਦਿਆਰਥੀ ਲਾਇਬ੍ਰੇਰੀ ਤੋਂ ਜਾਣਕਾਰੀ ਪ੍ਰਾਪਤ ਕਰਕੇ ਸਟੇਜ ਤੱਕ ਕਿਵੇਂ ਪਹੁੰਚ ਸਕਦਾ ਹੈ ਅਤੇ ਆਪਣੇ ਵਿਚਾਰ ਦੂਜਿਆਂ ਨਾਲ ਕਿਵੇਂ ਸਾਂਝੇ ਕਰ ਸਕਦਾ ਹੈ। ਉਹਨਾਂ ਨੇ ਕਿਤਾਬਾਂ ਨੂੰ ਪੜ੍ਹਨ ਦੇ ਨਾਲ-ਨਾਲ ਸਭ ਤੋਂ ਪਹਿਲਾਂ ਆਪਣੇ ਮਨ ਨੂੰ ਜਿੱਤਣ ਦੀ ਗੱਲ ਕੀਤੀ। ਲਾਇਬ੍ਰੇਰੀ ਪੁਸਤਕ ਅਧਿਐਨ ਦੇ ਤੀਸਰੀ ਲੜੀ ਦੇ ਤਹਿਤ ਸੈਮੀਨਾਰ ਦੇ ਮੁੱਖ ਵਕਤਾ ਪ੍ਰੋ. ਹਰਸਿਮਰਤ ਕੌਰ ਨੇ ਲਾਇਬ੍ਰੇਰੀ ਦੀ ਕਾਰਜਸ਼ੈਲੀ, ਵਰਤੋਂ ਅਤੇ ਮਹੱਤਤਾ ਬਾਰੇ ਦੱਸਦਿਆਂ ਲਾਇਬ੍ਰੇਰੀ ਅਤੇ ਪੁਸਤਕਾਂ ਨਾਲ ਜੁੜਨ ਦੀ ਸਲਾਹ ਦਿਤੀ। ਵਿਦਿਆਰਥੀਆਂ ਨੇ ਲਾਇਬ੍ਰੇਰੀ ਵਿੱਚੋਂ ਪੁਸਤਕਾਂ ਜਾਰੀ ਕਰਵਾਉਣ ਦੇ ਇਸ ਲੈਕਚਰ ਨੂੰ ਬੜੀ ਉਤਸੁਕਤਾ ਨਾਲ ਸੁਣਿਆ।ਡਾ. ਨਰਿੰਦਰ ਕੌਰ ਨੇ ਮੰਚ ਸੰਚਾਲਨ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰੋ. ਰਾਜਿੰਦਰ ਕੌਰ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਸਾਰੇ ਪ੍ਰੋਫੈਸਰ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਉਪਦੇਸ਼ਦੀਪ ਕੌਰ, ਡਾ. ਜਤਿੰਦਰ ਕੁਮਾਰ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਹਰਦੀਪ ਕੌਰ ਅਤੇ ਪ੍ਰੋ. ਤਰਨਜੋਤ ਕੌਰ ਸ਼ਾਮਲ ਸਨ।