Sep202023

List All Events

Seminar on Bad Effects of Plastic Use and Prevention of Stubble Burning at Government College Ropar




ਸਰਕਾਰੀ ਕਾਲਜ ਰੋਪੜ ਵਿਖੇ ਪਲਾਸਟਿਕ ਦੀ ਵਰਤੋਂ ਦੇ ਬੁਰੇ ਪ੍ਰਭਾਵ ਅਤੇ ਪਰਾਲ਼ੀ ਸਾੜਨ ਦੀ ਰੋਕਥਾਮ ਵਿਸ਼ੇ ਤੇ ਸੈਮੀਨਾਰ

ਓਰੀਐਂਟੇਸ਼ਨ ਪ੍ਰੋਗਰਾਮ ਤਹਿਤ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਵਾਤਾਵਰਣ ਸੰਭਾਲ ਸਬੰਧੀ ਕੀਤਾ ਜਾ ਰਿਹਾ ਹੈ ਜਾਗਰੂਕ : ਪ੍ਰੋ. ਅਰਵਿੰਦਰ ਕੌਰ

ਮਿਤੀ 20-09-2023, ਰੂਪਨਗਰ, ਭਾਰਤ ਸਰਕਾਰ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਐੱਨ.ਐੱਸ.ਐੱਸ. ਵਲੰਟੀਅਰਾਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਕੌਮੀ ਸੇਵਾ ਯੋਜਨਾ ਦੇ ਦੇਸ਼ ਪੱਧਰੀ, ਰਾਜ ਪੱਧਰੀ, ਖੇਤਰ ਪੱਧਰ, ਯੂਨੀਵਰਸਿਟੀ ਪੱਧਰ, ਜਿਲ੍ਹਾ ਪੱਧਰ ਅਤੇ ਕਾਲਜ ਪੱਧਰ ਤੇ ਸੰਗਠਨਾਤਮਿਕ ਢਾਂਚੇ ਬਾਰੇ ਜਾਣਕਾਰੀ ਦਿੱਤੀ ਅਤੇ ਵਲੰਟੀਅਰਾਂ ਨੂੰ ਇਸ ਯੋਜਨਾ ਤਹਿਤ ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ‘ਪਰਾਲ਼ੀ ਸਾੜਨ ਦੀ ਰੋਕਥਾਮ’ ਵਿਸ਼ੇ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਰੂਪਨਗਰ ਦੇ ਡਿਪਟੀ ਡਾਇਰੈਕਟਰ ਡਾ. ਸਤਬੀਰ ਸਿੰਘ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਪਰਾਲ਼ੀ ਦੇ ਪ੍ਰਬੰਧਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਕਿਹਾ ਕਿ ਪਰਾਲ਼ੀ ਪ੍ਰਬੰਧਨ ਲਈ ਖੇਤਾਂ ਵਿੱਚ ਜਾਂ ਖੇਤਾਂ ਤੋਂ ਬਾਹਰ ਸੰਭਾਲਨ ਲਈ ਬਹੁਤ ਸਾਰੀਆਂ ਤਕਨੀਕ ਅਤੇ ਤਰੀਕੇ ਆ ਗਏ ਹਨ ਵਿਸ਼ੇਸ਼ ਤੌਰ ਤੇ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਅਹਿਮ ਤਕਨੀਕ ਹੈ। ਉਹਨਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਕਾਰਜਸ਼ੈਲੀ ਤੋਂ ਵੀ ਜਾਣੂ ਕਰਵਾਇਆ ਅਤੇ ਵਲੰਟੀਅਰਾਂ ਨੂੰ ਸਵੈ ਰੁਜਗਾਰ ਲਈ ਪ੍ਰੇਰਿਤ ਕੀਤਾ। ‘ਪਲਾਸਟਿਕ ਦੀ ਵਰਤੋਂ ਦੇ ਬੁਰੇ ਪ੍ਰਭਾਵ’ ਵਿਸ਼ੇ ਤੇ ਬੋਲਦਿਆਂ ਪ੍ਰੋ. ਡਿੰਪਲ ਧੀਰ ਨੇ ਵਲੰਟੀਅਰਾਂ ਨੂੰ ਪਲਾਸਟਿਕ ਦੀ ਵਰਤੋਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਇਸਦੀ ਵਰਤੋਂ ਘੱਟ ਕਰਨ ਅਤੇ ਦੁਬਾਰਾ ਵਰਤੋ ਕਰਨ ਲਈ ਪ੍ਰੇਰਿਤ ਵੀ ਕੀਤਾ।

ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਓਰੀਐਂਟੇਸ਼ਨ ਪ੍ਰੋਗਰਾਮ ਤਹਿਤ ਵਲੰਟੀਅਰਾਂ ਨੂੰ ਵਾਤਾਵਰਣ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਨਿਰਮਲ ਸਿੰਘ ਬਰਾੜ ਨੇ ਵਲੰਟੀਅਰਾਂ ਨੂੰ ਐੱਨ.ਐੱਸ.ਐੱਸ ਦੇ ਸੰਕਲਪ ਅਤੇ ਉਦੇਸ਼ ਸਬੰਧੀ ਦਿੱਤੀ ਜਾਣਕਾਰੀ ਦਿੱਤੀ। ਡਾ. ਜਤਿੰਦਰ ਕੁਮਾਰ ਨੇ ਐੱਨ.ਐੱਸ.ਐੱਸ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਅਤੇ ਡਾ. ਦਲਵਿੰਦਰ ਸਿੰਘ ਨੇ ਸਰਟੀਫਿਕੇਟਾਂ ਦੀ ਗ੍ਰੇਡੇਸ਼ਨ ਬਾਰੇ ਦੱਸਿਆ। ਇਸ ਮੌਕੇ ਵਲੰਟੀਅਰ ਅੰਕਿਤਾ ਸ਼ਰਮਾ, ਜੈਸਮੀਨ ਕੌਰ, ਕਟਰੀਨਾ, ਪ੍ਰਨਵ, ਅਨੀਤਾ ਬੰਗਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਓਰੀਐਂਟੇਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਐੱਨ.ਸੀ.ਸੀ. ਇੰਚਾਰਜ ਪ੍ਰੋ. ਹਰਜੀਤ ਸਿੰਘ, ਪ੍ਰੋਗਰਾਮ ਅਫ਼ਸਰ ਪ੍ਰੋ. ਰਵਨੀਤ ਕੌਰ ਅਤੇ ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ, ਪ੍ਰੋ. ਲਵਲੀਨ ਵਰਮਾਂ, ਪ੍ਰੋ. ਮਨਪ੍ਰੀਤ ਸਿੰਘ ਅਤੇ ਪ੍ਰੋ. ਜਗਜੀਤ ਸਿੰਘ ਨੇ ਅਹਿਮ ਸਹਿਯੋਗ ਦਿੱਤਾ।

ਫੋਟੋ : ਪਰਾਲ਼ੀ ਸਾੜਨ ਦੀ ਰੋਕਥਾਮ ਵਿਸ਼ੇ ਤੇ ਸੰਬੋਧਨ ਕਰਦੇ ਹੋਏ ਡਾ. ਸਤਬੀਰ ਸਿੰਘ ਅਤੇ ਸੈਮੀਨਾਰ ਦੀਆਂ ਝਲਕੀਆਂ।

Image from related Gallery Visit Event Gallery

Seminar On Bad Effects Of Plastic Use And Prevention Of Stubble Burning

Click View Album