Jan092023

List All Events

Seminar on road safety on the occasion of National Youth Day at Government College Ropar




ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਯੁਵਾ ਦਿਵਸ ਮੌਕੇ ਸੜਕ ਸੁਰੱਖਿਆ ਸਬੰਧੀ ਸੈਮੀਨਾਰ

ਪ੍ਰੈਸ ਨੋਟ ਡਾਇਰੈਕਟਰ ਸਿੱਖਿਆ ਵਿਭਾਗ ਕਾਲਜਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਧੀਨ ਸਰਕਾਰੀ ਕਾਲਜ ਰੋਪੜ ਦੇ ਐਨ.ਐਸ.ਐਸ ਵਿਭਾਗ ਵੱਲੋਂ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਰਾਸ਼ਟਰੀ ਯੁਵਾ ਦਿਵਸ ਮੌਕੇ ਸੜਕ ਸੁਰੱਖਿਆ ਹਫਤੇ ਦੇ ਸਮਾਗਮਾਂ ਅਧੀਨ ਸੜਕ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਸੜਕ ਸੁਰੱਖਿਆ ਨਿਯਮ ਮਨੁੱਖੀ ਜਿੰਦਗੀ ਲਈ ਅਹਿਮ ਹਨ। ਸੰਸਾਰ ਪੱਧਰ ਤੇ ਬਿਮਾਰੀ ਨਾਲ ਮਰਦੇ ਮਨੁੱਖਾਂ ਦੇ ਮੁਕਾਬਲਤਨ ਸੜਕ ਹਾਦਸਿਆਂ ਵਿੱਚ ਵੱਧ ਜਾਨਾਂ ਜਾ ਰਹੀਆਂ ਹਨ, ਇਹਨਾਂ ਅਜਾਈ ਜਾਂਦੀਆਂ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਇਸਦਾ ਇੱਕੋ ਮੰਤਰ ਹੈ ਸਾਵਧਾਨੀ ਅਤੇ ਸੜਕ ਨਿਯਮਾਂ ਦੀ ਪਾਲਣਾ। ਇਸ ਮੌਕੇ ਸੜਕ ਸੁਰਖਿਆ ਸਬੰਧੀ ਚੇਤਨਾ ਪੈਦਾ ਕਰਨ ਦੇ ਉਦੇਸ਼ ਤਹਿਤ ਡਾ. ਤ੍ਰਿਵੇਦੀ ਦੀ ਪੀ.ਪੀ.ਟੀ ਅਤੇ ਵੀਡੀਓ ਦਿਖਾਈ ਗਈ। ਇਸਦੇ ਨਾਲ-ਨਾਲ ਸੜਕ ਸੁਰੱਖਿਆ ਐਂਥਮ ਵੀ ਦਿਖਾਇਆ ਗਿਆ। ਇਸ ਮੌਕੇ ਬੋਲਦਿਆਂ ਐਨ.ਐਸ.ਐਸ ਪ੍ਰੋਗਰਾਮ ਅਫਸਰ ਡਾ. ਜਤਿੰਦਰ ਕੁਮਾਰ ਨੇ ਨੈਸ਼ਨਲ ਯੂਥ ਡੇ ਦੇ ਥੀਮ 'ਵਿਕਸਤ ਯੁਵਾ ਵਿਕਸਤ ਭਾਰਤ' ਬਾਰੇ ਜਾਣਕਾਰੀ ਦਿੱਤੀ, ਡਾ. ਦਲਵਿੰਦਰ ਸਿੰਘ ਨੇ ਸੁਆਮੀ ਵਿਵੇਕਾਨੰਦ ਦੇ ਜੀਵਨ ਤੇ ਚਾਨਣਾ ਪਾਇਆ। ਪ੍ਰੋ. ਅਰਵਿੰਦਰ ਕੌਰ ਨੇ ਟਰੈਫਿਕ ਚਿੰਨ੍ਹ ਅਤੇ ਪ੍ਰੋ. ਸ਼ਮਿੰਦਰ ਕੌਰ ਨੇ ਸੜਕ ਸੁਰੱਖਿਆ ਨਿਯਮਾ ਸੰਬੰਧੀ ਸੰਖੇਪ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਨਿਰਮਲ ਸਿੰਘ ਬਰਾੜ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਨੇ ਵੀ ਸੜਕ ਸੁਰੱਖਿਆ ਬਾਰੇ ਆਮ ਲੋਕਾਂ ਵਿੱਚ ਚੇਤਨਾ ਪੈਦਾ ਕਰਨ ਦੀ ਅਪੀਲ ਕੀਤੀ। ਸੈਮੀਨਾਰ ਵਿਚ ਸਮੂਹ ਸਟਾਫ ਨੇ ਸਿਰਕਤ ਕੀਤੀ। ਫੋਟੋ: ਸੜਕ ਸੁਰੱਖਿਆ ਸਬੰਧੀ ਸੈਮੀਨਾਰ ਦੀਆਂ ਝਲਕੀਆਂ।