Mar062025

List All Events

State level mega event organized by Youth Services Department Punjab




ਸਰਕਾਰੀ ਕਾਲਜ ਰੋਪੜ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ ਰਾਜ ਪੱਧਰੀ ਮੈਗਾ ਈਵੈਂਟ ਆਯੋਜਿਤ।



ਮਿਤੀ 06-03-2025, ਰੂਪਨਗਰ,

ਰਾਜ ਦੇ ਰੈੱਡ ਰਿਬਨ ਕਲੱਬਾਂ ਦੇ ਮੈਂਬਰਾ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ।

ਡਾਇਰੈਕਟੋਰੇਟ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰੈੱਡ ਰਿਬਨ ਅਤੇ ਯੁਵਕ ਸੇਵਾਵਾਂ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਰਾਜ ਪੱਧਰੀ ਮੈਗਾ ਈਵੈਂਟ ਆਯੋਜਿਤ ਕੀਤਾ ਗਿਆ। ਡਿਪਟੀ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਸ. ਕੁਲਵਿੰਦਰ ਸਿੰਘ ਨੇ ਕਿਹਾ ਕਿ ਰਾਜ ਦੇ ਵੱਖ-ਵੱਖ ਜਿਲ੍ਹਿਆਂ ਦੇ ਰੈੱਡ ਰਿਬਨ ਕਲੱਬਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲ ਸਕੇ। ਉਹਨਾਂ ਨੇ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ, ਰੈੱਡ ਰਿਬਨ ਕਲੱਬ ਦੇ ਮੈਂਬਰਾਂ ਅਤੇ ਇੰਚਾਰਜ ਸਾਹਿਬਾਨਾਂ ਨੂੰ ਜੀ ਆਇਆ ਨੂੰ ਕਿਹਾ।

ਇਸ ਮੌਕੇ ਰਿਸੋਰਸ ਪਰਸਨ, ਨਸ਼ਾ ਮੁਕਤ ਭਾਰਤ ਅਭਿਆਨ ਦੇ ਮੈਂਬਰ ਸ਼੍ਰੀ. ਜਤਵਿੰਦਰ ਸਿੰਘ ਗਰੇਵਾਲ ਅਤੇ ਸ਼੍ਰੀ. ਪਰਮਿੰਦਰ ਭਲਵਾਨ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਦੌਰਾਨ ਵਿਦਿਆਰਥੀਆਂ ਦੇ ਡਰਾਮਾਂ, ਰੀਲ ਮੇਕਿੰਗ, ਪੋਸਟਰ ਮੇਕਿੰਗ, ਰੰਗੋਲੀ ਮੇਕਿੰਗ ਅਤੇ ਫੇਸ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ। ਪ੍ਰੋ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਡਰਾਮਾ ਮੁਕਾਬਲੇ ਵਿੱਚ ਜਿਲ੍ਹਾ ਫਰੀਦਕੋਟ ਨੇ ਪਹਿਲਾ, ਫਾਜ਼ਿਲਕਾ ਨੇ ਦੂਜਾ, ਰੀਲ ਮੇਕਿੰਗ ਮੁਕਾਬਲੇ ਵਿੱਚ ਜਿਲ੍ਹਾ ਪਟਿਆਲਾ ਪਹਿਲਾ, ਲੁਧਿਆਣਾ ਨੇ ਦੂਜਾ, ਹੁਸ਼ਿਆਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਜੱਜਮੈਂਟ ਦੀ ਭੂਮਿਕਾ ਸ਼੍ਰੀ ਰਵੀ ਬੇਨੀਵਾਲ ਅਤੇ ਸ਼੍ਰੀ ਪਰਦੀਪ ਸਵੱਧੀ ਨੇ ਨਿਭਾਈ। ਇਸੇ ਦੌਰਾਨ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਅਤੇ ਐੱਨ.ਐੱਸ.ਐੱਸ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 33 ਯੂਨਿਟ ਖੂਨਦਾਨ ਕੀਤਾ ਗਿਆ।

ਮੈਗਾ ਈਵੈਂਟ ਨੂੰ ਸਫਲ ਬਣਾਉਣ ਵਿੱਚ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌਰ, ਰੈੱਡ ਰਿਬਨ ਕਲੱਬ ਦੇ ਮੈਂਬਰ ਪ੍ਰੋ. ਜਗਜੀਤ ਸਿੰਘ, ਪ੍ਰੋਗਰਾਮ ਅਫ਼ਸਰ ਪ੍ਰੋ. ਰਵਨੀਤ ਕੌਰ, ਪ੍ਰੋ. ਚੰਦਰਗੁਪਤ, ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਲਵਲੀਨ ਵਰਮਾਂ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਮਨਦੀਪ ਕੌਰ ਅਤੇ ਸ਼੍ਰੀ ਦਲੀਪ ਕੁਮਾਰ ਨੇ ਅਹਿਮ ਸਹਿਯੋਗ ਦਿੱਤਾ। ਮੰਚ ਸੰਚਾਲਨ ਪ੍ਰੋ. ਲਵਲੀਨ ਵਰਮਾ ਅਤੇ ਡਾ.ਕੀਰਤੀ ਭਾਗੀਰਥ ਨੇ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ, ਡਾ. ਨਿਰਮਲ ਸਿੰਘ ਬਰਾੜ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ ਅਤੇ ਡਾ. ਜਤਿੰਦਰ ਕੁਮਾਰ ਆਦਿ ਸਟਾਫ ਵੀ ਹਾਜ਼ਰ ਸਨ।

ਫੋਟੋ : ਰੈੱਡ ਰਿਬਨ ਕਲੱਬਾਂ ਦੇ ਮੈਗਾ ਈਵੈਂਟ ਸਬੰਧੀ ਝਲਕੀਆਂ।

Image from related Gallery Visit Event Gallery

2025-03-06 Youth Service Event 2025

Click View Album