Oct022023

List All Events

Students cleaned the college campus on the occasion of cleanliness day at Government College Ropar




ਸਰਕਾਰੀ ਕਾਲਜ ਰੋਪੜ ਵਿਖੇ ਸਵੱਛਤਾ ਦਿਵਸ ਮੌਕੇ ਵਿਦਿਆਰਥੀਆਂ ਨੇ ਕਾਲਜ ਕੈਂਪਸ ਦੀ ਕੀਤੀ ਸਫਾਈ

ਮਿਤੀ 02-10-2023, ਰੂਪਨਗਰ ਸਵੱਛਤਾ ਸਾਡੀ ਸਭ ਦੀ ਜਿੰਮੇਵਾਰੀ : ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਭਾਰਤ ਸਰਕਾਰ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਅੱਜ ਸਵੱਛਤਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਵੱਛਤਾ ਸਾਡੀ ਸਭ ਦੀ ਜਿੰਮੇਵਾਰੀ ਹੈ ਅਤੇ ਉਹਨਾਂ ਨੇ ਟੀਚਿੰਗ ਸਟਾਫ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਚਲਾਏ ਸਫਾਈ ਅਭਿਆਨ ਦੀ ਸ਼ਲਾਘਾ ਕੀਤੀ।

ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਜਾਗਰੁਕਤਾ ਰੈਲੀ, ਸਵੱਛਤਾ ਸਹੁੰ, ਪਲਾਸਟਿਕ ਦੀ ਵਰਤੋਂ ਦੀ ਰੋਕਥਾਮ, ਵੇਸਟ ਮੈਨੇਜਮੈਂਟ ਅਤੇ ਵਾਤਵਰਨ ਸੁਰੱਖਿਆ ਤੇ ਗੰਦਗੀ ਦੇ ਮਾੜੇ ਪ੍ਰਭਾਵਾਂ ਸਬੰਧੀ ਸੈਮੀਨਾਰ, ਸਵੱਛਤਾ ਸਬੰਧੀ ਡਿਬੇਟ ਅਤੇ ਸਵੱਛਤਾ ਗੀਤ ਕਰਵਾਏ ਗਏ ਅਤੇ ਅੱਜ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਦੀ ਅਗਵਾਈ ਹੇਠ ਸਵੱਛਤਾ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਦੀ ਸਫਾਈ ਕੀਤੀ ਗਈ। ਵਿਦਿਆਰਥੀਆਂ ਵੱਲੋਂ ਪ੍ਰਬੰਧਕੀ ਦਫ਼ਤਰ, ਕਲਾਸ ਰੂਮ, ਕਾਲਜ ਕੰਟੀਨ, ਲਾਅਨਜ ਅਤੇ ਪਾਰਕਾਂ ਦੀ ਸਫਾਈ ਕੀਤੀ ਗਈ। ਸਫ਼ਾਈ ਅਭਿਆਨ ਨੂੰ ਸਫ਼ਲ ਬਣਾਉਣ ਵਿੱਚ ਕੌਮੀ ਸੇਵਾ ਯੋਜਨਾ, ਐੱਨ.ਸੀ.ਸੀ., ਰੈੱਡ ਰਿਬਨ ਕਲੱਬ, ਯੁਵਕ ਸੇਵਾਵਾਂ ਕਲੱਬ, ਰੈੱਡ ਕਰਾਸ ਸੁਸਾਇਟੀ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇ ਅਹਿਮ ਸਹਿਯੋਗ ਦਿੱਤਾ।

ਫੋਟੋ : ਸਵੱਛਤਾ ਦਿਵਸ ਮੌਕੇ ਚਲਾਏ ਸਫਾਈ ਅਭਿਆਨ ਦੀਆਂ ਝਲਕੀਆਂ।

Image from related Gallery Visit Event Gallery

Students Cleaned The College Campus On The Occasion Of Cleanliness Day

Click View Album