Nov202024

List All Events

Students of Government College Ropar organized a Youth Exposure Tour




ਸਰਕਾਰੀ ਕਾਲਜ ਰੋਪੜ ਵਿਖੇ ਸਵੱਛਤਾ ਹੀ ਸੇਵਾ ਅਧੀਨ ਐੱਨ.ਐੱਸ.ਐੱਸ. ਦਾ ਕੈਂਪ ਆਯੋਜਿਤ

ਮਿਤੀ 30-09-2024, ਰੂਪਨਗਰ, ਡਾਇਰੈਕਟਰ, ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰਾਂ ਦੀ ਅਗਵਾਈ ਵਿੱਚ ਸਰਕਾਰੀ ਕਾਲਜ ਰੋਪੜ ਵਿਖੇ ਸਵੱਛਤਾ ਹੀ ਸੇਵਾ-2024 ਅਧੀਨ ਐੱਨ.ਐੱਸ.ਐੱਸ. ਦਾ ਇੱਕ ਰੋਜ਼ਾ ਕੈਂਪ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਲੰਟੀਅਰਾਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਸਵੱਛਤਾ ਲਈ ਤੁਹਾਡਾ ਛੋਟਾ ਜਿਹਾ ਯੋਗਦਾਨ ਵੀ ਸਮਾਜ ਵਿੱਚ ਮਹੱਤਵਪੂਰਨ ਤਬਦੀਲੀ ਲਿਆ ਸਕਦਾ ਹੈ ਅਤੇ ਉਹਨਾਂ ਵੱਲੋਂ ਵਲੰਟੀਅਰਾਂ ਨੂੰ ਸਮਾਜ ਸੇਵਾ ਲਈ ਨਿਰਸਵਾਰਥ ਯੋਗਦਾਨ ਪਾਉਣ ਲਈ ਪ੍ਰੇਰਿਤ ਵੀ ਕੀਤਾ।

ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ ਵੱਲੋਂ ਵਲੰਟੀਅਰਾਂ ਨੂੰ ਆਪਣੇ ਆਲ਼ੇ-ਦੁਆਲ਼ੇ ਸਫਾਈ ਰੱਖਣ ਲਈ ਜਾਗਰੂਕ ਕੀਤਾ ਗਿਆ ਅਤੇ ਪ੍ਰੋ. ਰਵਨੀਤ ਕੌਰ ਨੇ ਸਵੱਛਤਾ ਦੀ ਮਹੱਤਤਾ ਬਾਰੇ ਚਾਨਣਾਂ ਪਾਇਆ। ਪ੍ਰੋਜੈਗਟ ਦੌਰਾਨ ਵਲੰਟੀਅਰਾਂ ਵੱਲੋਂ ਕਾਲਜ ਖੇਡ ਮੈਦਾਨ, ਹੋਸਟਲ ਦੇ ਪਾਰਕ, ਅਤੇ ਹੋਸਟਲ ਦੀ ਇਮਾਰਤ ਦੀ ਸਾਫ-ਸਫਾਈ ਕੀਤੀ ਗਈ। ਇਹ ਕੈਂਪ ਪ੍ਰੋ. ਜਗਜੀਤ ਸਿੰਘ, ਪ੍ਰੋ. ਚੰਦਰਗੁਪਤ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਗੁਰਪ੍ਰੀਤ ਕੌਰ ਅਤੇ ਪ੍ਰੋ. ਲਵਲੀਨ ਵਰਮਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌੰਰ, ਕਾਲਜ ਕੌਂਸਲ ਮੈਂਬਰ ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ, ਡਾ. ਨਿਰਮਲ ਸਿੰਘ ਬਰਾੜ ਅਤੇ ਕਾਲਜ ਬਰਸਰ ਡਾ. ਦਲਵਿੰਦਰ ਸਿੰਘ ਤੋਂ ਇਲਾਵਾ ਸਟਾਫ ਮੈਂਬਰ ਵੀ ਹਾਜ਼ਰ ਸਨ।