Jul152024

List All Events

Students participated in a five-day state level youth training workshop




ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੇ ਪੰਜ ਰੋਜ਼ਾ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਵਿੱਚ ਕੀਤੀ ਸ਼ਮੂਲੀਅਤ

ਮਿਤੀ 15-07-2024, ਰੂਪਨਗਰ, ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਆਦੇਸ਼ਾ ਅਤੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਰੂਪਨਗਰ, ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਰੈੱਡ ਰਿਬਨ ਕਲੱਬ ਦੇ ਵਿਦਿਆਰਥੀਆਂ ਨੇ ਪੰਜ ਰੋਜ਼ਾ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਵਿੱਚ ਭਾਗ ਲਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਪ੍ਰਾਪਤੀ ਲਈ ਰੈੱਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ, ਮੈਂਬਰ ਪ੍ਰੋ. ਗੁਰਪ੍ਰੀਤ ਕੌਰ, ਡਾ. ਕੀਰਤੀ ਭਾਗੀਰਥ, ਪ੍ਰੋ. ਜਗਜੀਤ ਸਿੰਘ ਦੀ ਸ਼ਲਾਘਾ ਕੀਤੀ। ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਯੁਵਕ ਸਿਖਲਾਈ ਵਰਕਸ਼ਾਪ ਬਾਹਰਾ ਯੂਨੀਵਰਸਿਟੀ, ਸ਼ਿਮਲਾ, ਹਿਮਾਚਲ ਪ੍ਰਦੇਸ਼ ਵਿਖੇ ਆਯੋਜਿਤ ਕੀਤੀ ਗਈ। ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਦੀ ਭਾਵਨਾਂ ਪੈਦਾ ਕਰਨਾ, ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੁਕ ਕਰਨਾ, ਮੁਫ਼ਤ ਕਾਨੂੰਨੀ ਸਹਾਇਤਾ, ਸਮਾਜ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ, ਨਰੋਏ ਸਭਿਆਚਾਰ ਲਈ ਉਤਸ਼ਾਹਤ ਕਰਨਾ ਅਤੇ ਯੁਵਕ ਸੇਵਾਵਾਂ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦੇਣਾ ਸੀ। ਵਰਕਸ਼ਾਪ ਵਿੱਚ ਭਾਗ ਲੈਣ ਵਾਲੇ 11 ਵਿਦਿਆਰਥੀਆਂ ਦੀ ਅਗਵਾਈ ਪ੍ਰੋ. ਜਗਜੀਤ ਸਿੰਘ ਨੇ ਕੀਤੀ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਸ਼ਖ਼ਸ਼ੀਅਤਾਂ ਨਾਲ ਮਿਲਣ ਅਤੇ ਪਹਾੜੀ ਇਲਾਕਿਆਂ ਵਿੱਚ ਟਰੇਕਿੰਗ ਕਰਨ ਦਾ ਮੌਕਾ ਵੀ ਮਿਲਿਆ।

ਫੋਟੋ : ਯੁਵਕ ਸਿਖਲਾਈ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਅਤੇ ਪ੍ਰਬੰਧਕਾਂ ਨਾਲ।

Image from related Gallery Visit Event Gallery

2024-07-15 Students Participated In A Five-day State Level Youth Training Workshop

Click View Album