Nov292023

List All Events

The two-day district-level open youth fair started Govt. College Ropar team won the first place in Gidhe




ਦੋ ਰੋਜ਼ਾ ਜਿਲ੍ਹਾ ਪੱਧਰੀ ਓਪਨ ਯੁਵਕ ਮੇਲਾ-ਸ਼ਾਨੋ ਸੌਕਤ ਨਾਲ ਸ਼ੁਰੂ ਗਿੱਧੇ ਵਿੱਚ ਸਰਕਾਰੀ ਕਾਲਜ ਰੋਪੜ ਦੀ ਟੀਮ ਨੇ ਕੀਤਾ ਪਹਿਲਾ ਸਥਾਨ ਹਾਸਲ

ਮਿਤੀ 29-11-2023 ਰੂਪਨਗਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਆਦੇਸ਼ਾਂ ਅਤੇ ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਰੂਪਨਗਰ ਦੀ ਅਗਵਾਈ ਅਤੇ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਦੋ ਰੋਜ਼ਾ ਜਿਲ੍ਹਾ ਪੱਧਰੀ ਓਪਨ ਯੁਵਕ ਮੇਲਾ ਅੱਜ ਸ਼ਾਨੋ-ਸੌਕਤ ਨਾਲ ਸ਼ੁਰੂ ਹੋਇਆ। ਜਿਸ ਵਿੱਚ ਮੁੱਖ ਮਹਿਮਾਨ ਪੂਜਾ ਸਿਆਲ ਗਰੇਵਾਲ, ਪੀ.ਸੀ.ਐੱਸ ਵਧੀਕ ਡਿਪਟੀ ਕਮਿਸ਼ਨਰ(ਜ), ਰੂਪਨਗਰ ਅਤੇ ਸ. ਅਰਵਿੰਦਰਪਾਲ ਸਿੰਘ ਸੋਮਲ, ਪੀ.ਸੀ.ਐੱਸ. ਸਹਾਇਕ ਕਮਿਸ਼ਨਰ (ਜ), ਰੂਪਨਗਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਜੋਤੀ ਪ੍ਰਚਲਨ ਕਰਕੇ ਯੁਵਕ ਮੇਲੇ ਦਾ ਉਦਘਾਟਨ ਕੀਤਾ । ਡਾ. ਮਲਕੀਤ ਸਿੰਘ ਮਾਨ ਨੇ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ ਅਤੇ ਯੁਵਕ ਮੇਲੇ ਦੀ ਰੂਪ ਰੇਖਾ ਸੰਬਧੀ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਪੂਜਾ ਸਿਆਲ ਗਰੇਵਾਲ ਨੇ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਦੀ ਸ਼ਖਸ਼ੀਅਤ ਉਸਾਰੀ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ।

ਯੁਵਕ ਮੇਲੇ ਦੇ ਕਨਵੀਨਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ ਗਿੱਧੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਸਥਾਨ ਅਤੇ ਸੰਤ ਬਾਬਾ ਸੇਵਾ ਸਿੰਘ ਮੈਮੋ. ਸਰਕਾਰੀ ਕਾਲਜ, ਮੁੰਨੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਰਵਾਇਤੀ ਲੋਕ ਗੀਤ (ਲੰਬੀ ਹੇਕ) ਵਿੱਚ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋ. ਕਾਲਜ ਬੇਲਾ ਨੇ ਪਹਿਲਾ ਅਤੇ ਸੰਤ ਬਾਬਾ ਸੇਵਾ ਸਿੰਘ ਮੈਮੋ. ਸਰਕਾਰੀ ਕਾਲਜ ਮੁੰਨੇ ਨੇ ਦੂਜਾ, ਰਵਾਇਤੀ ਪਹਿਰਾਵਾ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਸੰਤ ਬਾਬਾ ਸੇਵਾ ਸਿੰਘ ਮੈਮੋ. ਸਰਕਾਰੀ ਕਾਲਜ ਮੁੰਨੇ ਨੇ ਦੂਜਾ, ਭਾਸ਼ਣ ਪ੍ਰਤੀਯੋਗਤਾ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਸ਼ਿਵਾਲਿਕ ਹਿਲਜ ਕਾਲਜ ਆੱਫ ਐਜੂਕੇਸ਼ਨ ਪੱਟੀ ਨੰਗਲ ਨੇ ਦੂਜਾ, ਕਵੀਸ਼ਰੀ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਸ.ਸ.ਸ.ਸਕੂਲ (ਲੜਕੀਆਂ) ਰੋਪੜ ਨੇ ਦੂਜਾ, ਬੇਕਾਰ ਵਸਤੂਆਂ ਦਾ ਸਦਉਪਯੋਗ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਚਮਕੌਰ ਸਾਹਿਬ ਨੇ ਦੂਜਾ, ਛਿੱਕੂ ਬਣਾਉਣਾ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਆਨੰਦਪੁਰ ਸਾਹਿਬ ਨੇ ਦੂਜਾ, ਕਢਾਈ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਆਨੰਦਪੁਰ ਸਾਹਿਬ ਨੇ ਪਹਿਲਾ, ਅਤੇ ਸਰਕਾਰੀ ਕਾਲਜ ਰੋਪੜ ਨੇ ਦੂਜਾ, ਪੱਖੀ ਬਣਾਉਣਾ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਆਨੰਦਪੁਰ ਸਾਹਿਬ ਨੇ ਦੂਜਾ, ਨਾਲ਼ਾ ਬੁਣਨਾ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਆਨੰਦਪੁਰ ਸਾਹਿਬ ਨੇ ਪਹਿਲਾ ਅਤੇ ਸਰਕਾਰੀ ਕਾਲਜ ਰੋਪੜ ਨੇ ਦੂਜਾ ਅਤੇ ਪੀੜ੍ਹੀ ਦੀ ਬੁਣਾਈ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਸਥਾਨ ਹਾਸਲ ਕੀਤਾ।

ਇਸ ਮੌਕੇ ਯੂਥ ਆਗੂ ਸਿਮਰਨ ਅਤੇ ਗਿੱਧਾ ਕਲਾਕਾਰਾ ਹਰਦੀਪ ਕੌਰ ਦਾ ਉਚੇਚੇ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ, ਡਾ. ਦਲਵਿੰਦਰ ਸਿੰਘ ਵੱਖ-ਵੱਖ ਕਾਲਜਾਂ ਦੇ ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਯੁਵਕ ਮੇਲੇ ਦਾ ਆਨੰਦ ਮਾਣਿਆ। ਯੁਵਕ ਮੇਲੇ ਨੂੰ ਸਫਲ ਬਣਾਉਣ ਵਿੱਚ ਰੈੱਡ ਰਿਬਨ ਕਲੱਬ ਦੇ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਕੀਰਤੀ ਭਾਗੀਰਥ, ਪ੍ਰੋ. ਰਵਨੀਤ ਕੌਰ, ਪ੍ਰੋ. ਜਗਜੀਤ ਸਿੰਘ ਨੇ ਅਹਿਮ ਰੋਲ ਅਦਾ ਕੀਤਾ। ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਹਰਦੀਪ ਕੌਰ ਅਤੇ ਪ੍ਰੋ. ਲਵਲੀਨ ਵਰਮਾ ਨੇ ਕੀਤਾ।

Image from related Gallery Visit Event Gallery

Open Youth Fair 2023

Click View Album