Mar172024

List All Events

Volunteers did project work during seven days NSS camp at Government College Ropar




ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੌਰਾਨ ਵਲੰਟੀਅਰਾਂ ਨੇ ਕੀਤਾ ਪ੍ਰੋਜੈਕਟ ਵਰਕ

ਰੂਪਨਗਰ, ਮਿਤੀ 17-03-2024, ਪ੍ਰੋਗਰਾਮ ਕੋਆਰਡੀਨੇਟਰ, ਕੌਮੀ ਸੇਵਾ ਯੋਜਨਾ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਦਲਵਿੰਦਰ ਸਿੰਘ, ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਰਵਨੀਤ ਕੌਰ, ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ ਪ੍ਰੋ. ਲਵਲੀਨ ਵਰਮਾ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਡਿੰਪਲ ਧੀਰ ਅਤੇ ਪ੍ਰੋ. ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਦੌਰਾਨ ਅੱਜ ਵਲੰਟੀਅਰਾਂ ਪ੍ਰੋਜੈਕਟ ਵਰਕ ਕੀਤਾ।ਪ੍ਰੋਗਰਾਮ ਅਫ਼ਸਰ ਡਾ. ਦਲਵਿੰਦਰ ਸਿੰਘ ਨੇ ਦੱਸਿਆ ਕਿ ਵਲੰਟੀਅਰਾਂ ਨੇ ਪ੍ਰੋਜੈਕਟ ਵਰਕ ਅਧੀਨ ਕਾਲਜ ਕੈਂਪਸ ਦੀ ਸਫਾਈ, ਦਰੱਖਤਾਂ ਨੂੰ ਸਫ਼ੈਦੀ ,ਕਲਾਸ ਰੂਮਾਂ ਦੀ ਸਫ਼ਾਈ ਕੀਤੀ।

ਵਲੰਟੀਅਰਾਂ ਨੇ ਸਵੱਛਤਾ, ਨਸ਼ੇ ਦੀ ਬੁਰਾਈ ਅਤੇ ਹੋਰ ਸਮਾਜਿਕ ਬੁਰਾਈਆਂ ਸਬੰਧੀ ਕਵਿਤਾਵਾਂ ਅਤੇ ਵਿਚਾਰ ਵੀ ਪੇਸ਼ ਕੀਤੇ। ਪੋ.ਅਰਵਿੰਦਰ ਕੌਰ ਨੇ ਵਲੰਟੀਅਰਾਂ ਨੂੰ ਟੀਮ ਵਰਕ ਸਬੰਧੀ ਪ੍ਰੇਰਿਤ ਵੀ ਕੀਤਾ ਗਿਆ। ਪ੍ਰੋ.ਰਵਨੀਤ ਕੌਰ ਨੇ ਰਿਪਬਲਿਕ ਡੇ ਪਰੇਡ ਅਤੇ ਰਾਸ਼ਟਰੀ ਯੁਵਾ ਪੁਰਸਕਾਰ ਸਬੰਧੀ ਜਾਣਕਾਰੀ ਦਿੱਤੀ ਅਤੇ ਡਾ਼ ਜਤਿੰਦਰ ਕੁਮਾਰ ਨੇ ਕਿਰਤ ਦੇ ਸੰਕਲਪ ਸਬੰਧੀ ਵਲੰਟੀਅਰਾਂ ਨੂੰ ਪ੍ਰੇਰਿਤ ਕੀਤਾ।

ਫੋਟੋ : ਸੱਤ ਰੋਜ਼ਾ ਐੱਨ.ਐੱਸ.ਐੱਸ. ਸਪੈਸ਼ਲ ਕੈਂਪ ਦੌਰਾਨ ਪ੍ਰੋਜੈਕਟ ਵਰਕ ਕਰਦੇ ਹੋਏ ਵਲੰਟੀਅਰ।

Image from related Gallery Visit Event Gallery

Volunteers Did Project Work During Seven Days Nss Camp

Click View Album