Dec012022
List All Events
World AIDS Day was celebrated in Government College Rupnagar
ਸਰਕਾਰੀ ਕਾਲਜ ਰੂਪਨਗਰ ਵਿਚ ਵਿਸ਼ਵ ਏਡਜ ਦਿਵਸ ਮਨਾਇਆ
ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੈੱਡ ਰਿਬਨ ਕਲੱਬ ਵੱਲੋਂ ਸਰਕਾਰੀ ਕਾਲਜ ਰੂਪਨਗਰ ਵਿਚ ਪ੍ਰਿੰਸੀਪਲ ਜਤਿੰਦਰ ਗਿੱਲ ਦੀ ਰਹਿਨੁਮਾਈ ਹੇਠ 1 ਦਸੰਬਰ 2022 ਨੂੰ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਇਸ ਸਬੰਧ ਵਿਚ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ. ਅਨੂ ਸ਼ਰਮਾ ਵੱਲੋਂ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ। ਕਾਲਜ ਵਿਦਿਆਰਥੀਆਂ ਨੇ ਇਸ ਸੈਮੀਨਾਰ ਵਿੱਚ ਹਿੱਸਾ ਲੈਂਦੇ ਹੋਏ ਏਡਜ਼ ਵਰਗੀ ਬਿਮਾਰੀ ਦੇ ਲੱਛਣਾਂ ਤੋਂ ਜਾਣੂ ਕਰਵਾਉਂਦੇ ਹੋਏ ਇਸ ਦੀ ਰੋਕਥਾਮ ਅਤੇ ਬਚਣ ਦੇ ਢੰਗਾਂ ਤੋਂ ਜਾਣੂ ਕਰਵਾਇਆ ਗਿਆ। ਰੈੱਡ ਰਿਬਨ ਕਲੱਬ ਦੇ ਵਲੰਟੀਅਰਾਂ ਸਿਮਰਨਜੀਤ ਕੌਰ, ਸ਼ਿਵਾਨੀ ਯਾਦਵ, ਲਵਪ੍ਰੀਤ ਕੌਰ, ਜਸਬੀਰ ਕੌਰ, ਅਮਿਤ ਕੁਮਾਰ ਨੇ ਵਿਸ਼ਵ ਏਡਜ਼ ਦਿਵਸ ਮੌਕੇ ਉੱਤੇ ਆਪਣੇ ਵਿਚਾਰ ਵਿਦਿਆਰਥੀਆਂ ਦੇ ਸਨਮੁੱਖ ਪੇਸ਼ ਕੀਤੇ। ਕਾਲਜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਏਡਜ਼ ਵਰਗੀ ਬਿਮਾਰੀ ਦੇ ਸ਼ੁਰੂਆਤੀ ਲੱਛਣ, ਅਲਾਮਤਾਂ, ਲੋਕਾਂ ਸਬੰਧੀ ਇਸ ਵੱਲੋਂ ਬਣਾਈਆਂ ਧਾਰਨਾਵਾਂ ਸਬੰਧੀ ਵੱਡਮੁੱਲੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਨਾਲ ਜੂਝ ਰਹੇ ਲੋਕਾਂ ਪ੍ਰਤੀ ਸਦਭਾਵਨਾ ਅਤੇ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉੱਤੇ ਰੈੱਡ ਰਿਬਨ ਕਲੱਬ ਦੇ ਮੈਂਬਰ ਪ੍ਰੋ. ਗੁਰਪ੍ਰੀਤ ਕੌਰ ਵੱਲੋਂ ਵੀ ਏਡਜ਼ ਬਿਮਾਰੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਸੈਮੀਨਾਰ ਵਿਚ ਡਾ. ਹਰਜਸ ਕੌਰ, ਡਾ. ਸੁਖਵਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਡਾ. ਹਰਜੀਤ ਸਿੰਘ, ਪ੍ਰੋ. ਰਵਨੀਤ ਕੌਰ, ਪ੍ਰੋ. ਕੀਰਤੀ ਭਾਗੀਰਥ, ਪ੍ਰੋ. ਨਵਜੋਤ ਕੌਰ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।

