Jun052023
List All Events
World Environment Day was celebrated at Government College Ropar
ਸਰਕਾਰੀ ਕਾਲਜ ਰੋਪੜ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਮਿਤੀ 05-06-2023, ਰੂਪਨਗਰ, ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ, ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ, ਅਤੇ ਕੌਮੀ ਸੇਵਾ ਯੋਜਨਾ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਗਰਾਮ ਕੋਆਰਡੀਨੇਟਰ ਦੇ ਦਿਸ਼ਾ ਨਿਰਦੇਸ਼ਾ ਅਤੇ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ, ਮਿਸ਼ਨ ਤੰਦਰੁਸਤ ਪੰਜਾਬ, ਜੋਗਰਫੀਕਲ ਐਸੋਸ਼ੀਏਸ਼ਨ ਅਤੇ ਬਾਟਨੀ ਵਿਭਾਗ ਦੇ ਸਹਿਯੋਗ ਨਾਲ ਮਿਸ਼ਨ ਲਾਈਫ ਤਹਿਤ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਟੀਚਿੰਗ ਸਟਾਫ, ਨਾਨ ਟੀਚਿੰਗ ਸਟਾਫ ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਛਾਂਦਾਰ, ਹਰਬਲ ਪੌਦੇ ਲਗਾਏ ਗਏ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਥੀਮ ‘ਪਲਾਸਟਿਕ ਤੋਂ ਛੁਟਕਾਰਾ’ ਤੇ ਚਾਨਣਾਂ ਪਾਇਆ ਅਤੇ ਵਾਤਾਵਰਣ ਸਬੰਧੀ ਚੁਣੌਤੀਆਂ, ਕੂੜਾ ਕਰਕਟ ਦਾ ਪ੍ਰਬੰਧਨ, ਵਰਮੀ ਕੰਪੋਸਟ ਆਦਿ ਮੁੱਦਿਆਂ ਸਬੰਧੀ ਕਾਲਜ ਸਟਾਫ ਨਾਲ ਵਿਚਾਰ ਵਟਾਂਦਰਾ ਕੀਤਾ। ਯੂ.ਜੀ.ਸੀ. ਕੋਆਰਡੀਨੇਟਰ ਪ੍ਰੋ. ਅਰਵਿੰਦਰ ਕੌਰ ਨੇ ਕਾਲਜ ਦੇ ਸਟਾਫ ਦੀ ‘ਗੀਕੀ ਜੀਰੋ ਐਪ’ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਐਪ ’ਤੇ ਕਾਰਬਨ ਫੁਟਪ੍ਰਿੰਟ ਕੈਲਕੂਲੈਟ ਕਰਵਾਇਆ ਅਤੇ ਉਸ ਨੂੰ ਘਟਾਉਣ ਦੇ ਸੁਝਾਅ ਦਿੱਤੇ। ਬਾਟਨੀ ਵਿਭਾਗ ਦੇ ਪ੍ਰੋ. ਪੂਜਾ ਵਰਮਾ ਨੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਸਬੰਧੀ ਪ੍ਰਣ ਕਰਵਾਇਆ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ, ਕੌਮੀ ਸੇਵਾ ਯੋਜਨਾਂ ਦੇ ਪ੍ਰੋਗਰਾਮ ਅਫ਼ਸਰ ਡਾ. ਦਲਵਿੰਦਰ ਸਿੰਘ, ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਸ਼ਮਿੰਦਰ ਕੌਰ, ਨਾਨ ਟੀਚਿੰਗ ਸਟਾਫ ਮੈਂਬਰ ਸ਼੍ਰੀ ਕਰੁਣ ਕੁਮਾਰ, ਸ਼੍ਰੀ ਰਣਜੀਤ ਸਿਘ, ਸ਼੍ਰੀ ਜੋਧ ਸਿੰਘ, ਸ਼੍ਰੀ ਸੰਜੀਵ ਕੁਮਾਰ, ਸ਼੍ਰੀ ਜਗਦੀਸ਼ ਰਾਮ ਤੋਂ ਇਲਾਵਾ ਸਮੂਹ ਬੇਲਦਾਰ ਅਤੇ ਸਫਾਈ ਕਰਮਚਾਰੀ ਵੀ ਹਾਜ਼ਰ ਸਨ । ਫੋਟੋ : ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦੇ ਲਗਾਉਂਦੇ ਹੋਏ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਅਤੇ ਕਾਲਜ ਪ੍ਰਬੰਧਕ ।
World Environment Day Was Celebrated At Government College Ropar
Click View Album