Aug292023

List All Events

National Sports Day dedicated to the birthday of Major Dhyan Chand was celebrated at Government College Ropar




ਸਰਕਾਰੀ ਕਾਲਜ ਰੋਪੜ ਵਿਖੇ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ

ਸਰਕਾਰੀ ਕਾਲਜ ਰੋਪੜ ਵਿਖੇ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਮਿਤੀ 29-08-2023, ਰੂਪਨਗਰ, ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰੀਰਕ ਸਿੱਖਿਆ ਵਿਭਾਗ ਅਤੇ ਕੌਮੀ ਸੇਵਾ ਵਿਭਾਗ ਦੇ ਸਹਿਯੋਗ ਨਾਲ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੇ ਥੀਮ ‘ਖੇਡਾਂ ਇਕ ਨਰੋਏ ਅਤੇ ਤੰਦਰੁਸਤ ਸਮਾਜ ਲਈ ਸਮਰੱਥ ਹਨ’ ਬਾਰੇ ਜਾਗਰੂਕ ਕੀਤਾ ਅਤੇ ਖੇਡਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਇਹਨਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਖਿਡਾਰੀਆਂ ਵੱਲੋਂ ਕੀਤੀਆਂ ਜਾ ਰਹੀਆਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪ੍ਰਾਪਤੀਆਂ ਲਈ ਵਧਾਈ ਦਿੱਤੀ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਨੇ ਮੇਜਰ ਧਿਆਨ ਚੰਦ ਦੀ ਜੀਵਨੀ ਤੇ ਚਾਨਣਾਂ ਪਾਇਆ ਅਤੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਸੁਨੇਹਾ ਸੀ ਕਿ ਮਿਹਨਤ ਐਨੀ ਕਰੋ ਕਿ ਸਾਨੂੰ ਹਾਲਾਤਾਂ ਦੇ ਗੁਲਾਮ ਨਾ ਹੋਣਾ ਪਵੇ, ਸਗੋ ਹਾਲਾਤ ਸਾਡੇ ਗੁਲਾਮ ਹੋਣੇ ਚਾਹੀਦੇ ਹਨ। ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਫਿੱਟ ਇੰਡੀਆ ਦੇ ਉਦੇਸ਼ ਤੋਂ ਜਾਣੂ ਕਰਵਾਇਆ। ਡਾ. ਹਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਫਿੱਟ ਇੰਡੀਆ ਸਬੰਧੀ ਸਿਹਤਮੰਦ ਜੀਵਨ ਸ਼ੈਲੀ, ਤੰਦਰੁਸਤੀ ਲਈ ਰੋਜ਼ਾਨਾ ਕਸਰਤ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਪ੍ਰਣ ਕਰਵਾਇਆ। ਉਹਨਾਂ ਨੇ ਦੱਸਿਆ ਕਿ ਖੇਡਾਂ ਨੂੰ ਉਤਸ਼ਾਹਤ ਕਰਨ ਸਬੰਧੀ ਵੱਖ-ਵੱਖ ਪੋਸਟਰਾਂ ਰਾਹੀਂ ਸਰੀਰਕ ਸਿੱਖਿਆ ਵਿਭਾਗ ਦੇ ਖਿਡਾਰੀਆਂ ਨੇ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ ਅਤੇ ਰੱਸਾ-ਕਸੀ, ਬਾਸਕਿਟ ਬਾਲ, ਰੱਸੀ ਟੱਪਣਾ, ਪੁੱਸ਼-ਅੱਪ ਆਦਿ ਖੇਡਾਂ ਵਿੱਚ ਭਾਗ ਲਿਆ। ਰਾਸ਼ਟਰੀ ਖੇਡ ਦਿਵਸ ਮੌਕੇ ਕਾਲਜ ਦੀ ਅੰਤਰ ਰਾਸ਼ਟਰੀ ਖਿਡਾਰਨ ਜੈਸਮੀਨ ਕੌਰ (ਰਾਈਫਲ ਸ਼ੂਟਿੰਗ) ਜਿਸਦੀ ਹਾਲ ਹੀ ਏਸ਼ੀਅਨ ਚੇਂਪੀਅਨਸ਼ਿਪ ਲਈ ਚੋਣ ਹੋਈ ਹੈ ਦਾ ਉਚੇਚੇ ਤੋਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਅੰਤਰ ਰਾਸ਼ਟਰੀ ਖਿਡਾਰੀ ਜੁਗਰਾਜ ਸਿੰਘ (ਵਾਟਰ ਸਪੋਰਟਸ) ਅਤੇ ਅੰਤਰ ਰਾਸ਼ਟਰੀ ਖਿਡਾਰੀ ਅਰੁਣ ਕੁਮਾਰ (ਕਿੱਕ ਬਾਕਸਿੰਗ) ਉਚੇਚੇ ਤੋਰ ਤੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਨਾ ਦੇਣ ਲਈ ਹਾਜ਼ਰ ਸਨ। ਇਸ ਸਮਾਗਮ ਨੂੰ ਸਫਲ ਬਣਾਉਣ ਲਈ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ, ਡਾ. ਸੁਖਜਿੰਦਰ ਕੌਰ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ ਅਤੇ ਸਮੂਹ ਸਟਾਫ ਨੇ ਅਹਿਮ ਸਹਿਯੋਗ ਦਿੱਤਾ ਅਤੇ ਮੰਚ ਸੰਚਾਲਨ ਡਾ. ਜਤਿੰਦਰ ਕੁਮਾਰ ਨੇ ਕੀਤਾ