Jan222024
List All Events
Conducting lectures on entrepreneurship and communication skills under short term career oriented training course
ਸਰਕਾਰੀ ਕਾਲਜ ਰੋਪੜ ਵਿਖੇ ਸ਼ਾਰਟ ਟਰਮ ਕਿੱਤਾ ਮੁਖੀ ਸਿਖਲਾਈ ਕੋਰਸ ਤਹਿਤ ਇੰਟਰਪ੍ਰੀਨਿਉਰਸ਼ਿਪ ਅਤੇ ਕੰਮਿਊਨਿਕੇਸ਼ਨ ਸਕਿੱਲ ਸਬੰਧੀ ਲੈਕਚਰ ਦਾ ਆਯੋਜਨ
ਮਿਤੀ 22-01-2024, ਰੂਪਨਗਰ, ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਾਪਤ ਗ੍ਰਾਂਟ ਅਧੀਨ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਲਗਾਏ ਜਾ ਰਹੇ ਸ਼ਾਰਟ ਟਰਮ ਕਿੱਤਾ ਮੁਖੀ ਸਿਖਲਾਈ ਕੋਰਸਾਂ ਦੀ ਲੜੀ ਅਧੀਨ ਕਾਲਜ ਦੀ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਇੰਟਰਪ੍ਰੀਨਿਉਰਸ਼ਿਪ ਅਤੇ ਕੰਮਿਊਨਿਕੇਸ਼ਨ ਸਕਿੱਲ ਸਬੰਧੀ ਲੈਕਚਰ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਅਜਿਹੇ ਕੋਰਸ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਸਵੈ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਸਹਾਈ ਹੋਣਗੇ। ਆਈ.ਆਈ.ਸੀ. ਦੇ ਪ੍ਰਧਾਨ ਅਤੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਨੇ ਵਿਦਿਆਰਥੀਆਂ ਨੂੰ ਇਹਨਾਂ ਕੋਰਸਾਂ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕੈਰੀਅਰ ਕੌਂਸਲਿੰਗ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਨੇ ਮੁੱਖ ਵਕਤਾ ਨੂੰ ਜੀ ਆਇਆ ਕਿਹਾ।
ਮੁੱਖ ਵਕਤਾ ਸ. ਪਰਮਜੀਤ ਸਿੰਘ, ਡਾਇਰੈਕਟਰ, ਰਿਜਨਲ ਸੈਂਟਰ ਫਾਰ ਇੰਟਰਪ੍ਰੀਨਿਉਰਸ਼ਿਪ ਡਿਵੈਲਪਮੈਂਟ, ਚੰਡੀਗੜ੍ਹ ਨੇ ਵਿਦਿਆਰਥੀਆਂ ਨੂੰ ਚੰਗੇ ਉੱਦਮੀ ਬਣਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਇਸ ਸਬੰਧੀ ਆਉਣ ਵਾਲੀਆਂ ਦਿੱਕਤਾਂ ਦੇ ਟਾਕਰੇ ਲਈ ਸਮੱਸਿਆਵਾਂ ਦੇ ਹੱਲ ਅਤੇ ਵਿਚਾਰਾਂ ਨਾਲ ਉਹਨਾਂ ਨੂੰ ਦੂਰ ਕਰਨ ਲਈ ਅਹਿਮ ਜਾਣਕਾਰੀ ਵੀ ਦਿੱਤੀ। ਉਹਨਾਂ ਨੇ ਇਸ ਸਬੰਧੀ ਵੱਖ-ਵੱਖ ਉਦੇਸ਼ ਮਿਥਣ ਅਤੇ ਉੱਦਮ ਲਈ ਵੱਖ-ਵੱਖ ਮੌਕਿਆਂ ਸਬੰਧੀ ਵਿਚਾਰ ਸਾਂਝੇ ਕੀਤੇ।
ਅੰਗਰੇਜ਼ੀ ਵਿੱਚ ਬੋਲਚਾਲ ਦੇ ਸੁਧਾਰ ਲਈ ਲਗਾਈ ਜਾ ਰਹੀ ਪੰਜ ਰੋਜ਼ਾ ਵਰਕਸ਼ਾਪ ਦੇ ਪਹਿਲੇ ਦਿਨ ਪ੍ਰੋ. ਨਿਰਮਲ ਦੱਤ, ਸਾਬਕਾ ਮੁਖੀ, ਅੰਗਰੇਜੀ ਵਿਭਾਗ, ਡੀ.ਏ.ਵੀ ਕਾਲਜ ਸੈਕਟਰ 10 ਨੇ ਵਿਦਿਆਰਥੀਆਂ ਨੂੰ ਕਮਿਊਨਿਕੇਸ਼ਨ ਸਕਿੱਲ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ। ਉਹਨਾਂ ਨੇ ਮਾਂ ਬੋਲੀ ਪੰਜਾਬੀ ਨੂੰ ਅਗਰੇਜ਼ੀ ਵਿੱਚ ਅਨੁਵਾਦ ਕਰਨ ਅਤੇ ਅੰਗਰੇਜੀ ਨੂੰ ਪੰਜਾਬੀ ਵਿੱਚ ਅਨੁਵਾਦ ਕਰਨ ਲਈ ਟਿਪਸ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਆਪਣੀ ਸ਼ਬਦਾਵਲੀ ਵਿੱਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ।
ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰੋ. ਡਿੰਪਲ, ਡਾ. ਹਰਪ੍ਰੀਤ ਕੌਰ, ਪ੍ਰੋ. ਨਤਾਸ਼ਾ ਕਾਲੜਾ, ਪ੍ਰੋ. ਆਗਿਆਪਾਲ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਬਲਜਿੰਦਰ ਕੌਰ ਅਤੇ ਪ੍ਰੋ. ਤਰਨਜੋਤ ਕੌਰ ਨੇ ਅਹਿਮ ਸਹਿਯੋਗ ਦਿੱਤਾ।
ਫੋਟੋ : ਸਰਕਾਰੀ ਕਾਲਜ ਰੋਪੜ ਵਿਖੇ ਇੰਟਰਪ੍ਰੀਨਿਉਰਸ਼ਿਪ ਅਤੇ ਕਮਿਊਨਿਕੇਸ਼ਨ ਸਕਿੱਲ ਸਬੰਧੀ ਕਰਵਾਏ ਗਏ ਲੈਕਚਰ ਦੀਆਂ ਝਲਕੀਆਂ।
Lectures On Entrepreneurship And Communication Skills 2024-01-22
Click View Album