Mar192024
List All Events
Volunteers were sensitized on various aspects under the seven-day NSS camp at Government College Ropar.
ਸਰਕਾਰੀ ਕਾਲਜ ਰੋਪੜ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਤਹਿਤ ਵਲੰਟੀਅਰਾਂ ਨੂੰ ਵੱਖ-ਵੱਖ ਪੱਖਾਂ ਸਬੰਧੀ ਕੀਤਾ ਗਿਆ ਜਾਗਰੁਕ
ਰੂਪਨਗਰ, ਮਿਤੀ 19-03-2024, ਪ੍ਰੋਗਰਾਮ ਕੋਆਰਡੀਨੇਟਰ, ਕੌਮੀ ਸੇਵਾ ਯੋਜਨਾ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਦਲਵਿੰਦਰ ਸਿੰਘ, ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਰਵਨੀਤ ਕੌਰ, ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ ਪ੍ਰੋ. ਲਵਲੀਨ ਵਰਮਾ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਡਿੰਪਲ ਧੀਰ ਅਤੇ ਪ੍ਰੋ. ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਲਗਾਏ ਸੱਤ ਰੋਜ਼ਾ ਐੱਨ.ਐੱਸ.ਐੱਸ ਸਪੈਸ਼ਲ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਕੈਂਪ ਅਧੀਨ ਵਲੰਟੀਅਰਾਂ ਨੂੰ ਸਵੈ-ਵਿਸ਼ਵਾਸ, ਸਖ਼ਸੀਅਤ ਉਸਾਰੀ, ਜੀਵਨ ਵਿੱਚ ਸਾਹਿਤ ਦਾ ਮਹੱਤਵ, ਮੁੱਢਲੀ ਮੈਡੀਕਲ ਸਹਾਇਤਾ, ਮਾਨਸਿਕ ਸਿਹਤ ਅਤੇ ਸੇਵਾ ਭਾਵਨਾ ਦੇ ਸੰਕਲਪ ਸਬੰਧੀ ਜਾਗਰੁਕ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਲੰਟੀਅਰਾਂ ਨੂੰ ਦੇਸ਼ ਵਿੱਚ ਸ਼ੁਰੂ ਕੀਤੀ ਗਈ ਕੌਮੀ ਸੇਵਾ ਯੋਜਨਾ ਦੇ ਮਹੱਤਵ ਅਤੇ ਰਾਸ਼ਟਰ ਪੱਧਰ ਤੱਕ ਇਸ ਦੇ ਸੰਗਠਨ ਬਾਰੇ ਜਾਣਕਾਰੀ ਦਿੱਤੀ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਐੱਚ.ਆਰ. ਦੇ ਵੰਸ਼ੂਲ ਸਿੰਘ ਅਤੇ ਵਿਵੇਕ ਮਿਸ਼ਰਾ ਨੇ ਵਲੰਟੀਅਰਾਂ ਨੂੰ ਸਖਸ਼ੀਅਤ ਉਸਾਰੀ ਅਤੇ ਸੰਚਾਰ ਯੋਗਤਾ, ਡਾ. ਦਵਿੰਦਰ ਸੈਫੀ ਨੇ ਜੀਵਨ ਵਿੱਚ ਸਾਹਿਤ ਦਾ ਮਹੱਤਵ, ਸੈਕਟਰੀ ਰੈੱਡ ਕਰਾਸ ਸੁਸਾਇਟੀ ਦੇ ਸ. ਗੁਰਸੋਹਣ ਸਿੰਘ ਨੇ ਮੁਢਲੀ ਮੈਡੀਕਲ ਸਹਾਇਤਾ, ਸਿਵਲ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ਦੇ ਕੌਂਸਲਰ ਪ੍ਰਭਜੋਤ ਕੌਰ ਨੇ ਮਾਨਸਿਕ ਸਿਹਤ ਅਤੇ ਨਸ਼ਿਆਂ ਦੀ ਰੋਕਥਾਮ, ਨੈਸ਼ਨਲ ਯੂਥ ਅਵਾਰਡੀ ਰਵਨੀਤ ਕੌਰ ਨੇ ਰਾਸ਼ਟਰੀ ਯੁਵਾ ਪੁਰਸਕਾਰ ਅਤੇ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਰਵਿੰਦਰ ਕੌਰ ਨੇ ਸੰਤੁਲਿਤ ਖੁਰਾਕ ਸਬੰਧੀ ਵਲੰਟੀਅਰਾਂ ਨੂੰ ਜਾਗਰੁਕ ਕੀਤਾ। ਕੈਂਪ ਦੌਰਾਨ ਵਲੰਟੀਅਰਾਂ ਨੂੰ ਸਮਾਜਿਕ ਬੁਰਾਈਆਂ ਪ੍ਰਤੀ ਸੰਵੇਦਨਸ਼ੀਲ ਕਰਵਾਉਣ ਲਈ ਪੋਸਟਰ ਮੇਕਿੰਗ, ਸ਼ਲੋਗਨ ਲੇਖਨ, ਬਿਨਾਂ ਬਾਲਣ ਤੋਂ ਖਾਣਾ ਤਿਆਰ ਕਰਨਾ ਆਦਿ ਵਿਸ਼ਿਆ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ।
ਫੋਟੋ : ਸੱਤ ਰੋਜ਼ਾ ਐੱਨ.ਐੱਸ.ਐੱਸ. ਸਪੈਸ਼ਲ ਕੈਂਪ ਦੌਰਾਨ ਵਲੰਟੀਅਰਾਂ ਨੂੰ ਵੱਖ-ਵੱਖ ਵਿਸ਼ਿਆ ਬਾਰੇ ਜਾਣਕਾਰੀ ਦਿੰਦੇ ਹੋਏ ਬੁਲਾਰੇ।
Volunteers Were Sensitized On Various Aspects Under The Seven-day Nss Camp
Click View Album