Nov042024
List All Events
Government College Ropar secured the first position in Drama and Installation in the Ropar–Fatehgarh Sahib Zone of Punjabi University Patiala
ਸਰਕਾਰੀ ਕਾਲਜ ਰੋਪੜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਪੜ – ਫਤਹਿਗੜ੍ਹ ਸਾਹਿਬ ਜੋਨ ਵਿੱਚ ਨਾਟਕ ਅਤੇ ਇੰਸਟਾਲੇਸ਼ਨ ਵਿੱਚ ਕੀਤਾ ਪਹਿਲਾ ਸਥਾਨ ਹਾਸਲ
ਓਵਰਆਲ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਕੀਤਾ ਰੌਸ਼ਨ
ਮਿਤੀ 04-11-2024, ਰੂਪਨਗਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਰੋਪੜ – ਫਤਹਿਗੜ੍ਹ ਸਾਹਿਬ ਜੋਨ ਦਾ ਖੇਤਰੀ ਯੁਵਕ ਮੇਲਾ ਜੋ ਕਿ ਦੁਆਬਾ ਕਾਲਜ ਆੱਫ ਐਜੂਕੇਸ਼ਨ, ਘਟੌਰ ਵਿਖੇ ਆਯੋਜਿਤ ਕੀਤਾ ਗਿਆ ਵਿੱਚ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੇ ਅਹਿਮ ਪੇਸ਼ਕਾਰੀਆਂ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਖੇਤਰੀ ਯੁਵਕ ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਪੇਸ਼ਕਾਰੀਆਂ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨੇ ਕਲਚਰਲ ਕੋਆਰਡੀਨੇਟਰ, ਵੱਖ-ਵੱਖ ਆਈਟਮਾਂ ਦੇ ਕਨਵੀਨਰ, ਮੈਂਬਰ ਅਤੇ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਪੇਸ਼ ਕੀਤੀ। ਕਲਚਰਲ ਕੋਆਰਡੀਨੇਟਰ ਡਾ. ਨਿਰਮਲ ਸਿੰਘ ਬਰਾੜ ਨੇ ਦੱਸਿਆ ਕਿ ਕਾਲਜ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਖੇਤਰੀ ਯੁਵਕ ਮੇਲੇ ਦੀਆਂ 29 ਆਈਟਮਾਂ ਵਿੱਚ ਭਾਗ ਲਿਆ ਅਤੇ ਓਵਰਆਲ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਕਾਲਜ ਨੇ ਨਾਟਕ ਅਤੇ ਇੰਸਟਾਲੇਸ਼ਨ ਵਿੱਚ ਪਹਿਲਾ ਸਥਾਨ, ਗਿੱਧਾ, ਸਕਿੱਟ, ਜਨਰਲ ਕੁਇਜ਼, ਕਲੇਅ ਮਾਡਲਿੰਗ, ਕਾਰਟੂਨਿੰਗ ਅਤੇ ਮਹਿੰਦੀ ਲਗਾਉਣ ਵਿੱਚ ਦੂਜਾ ਸਥਾਨ ਅਤੇ ਭੰਗੜਾ, ਫੋਟੋਗ੍ਰਾਫੀ, ਪੋਸਟਰ ਮੇਕਿੰਗ, ਮੌਕੇ ਤੇ ਚਿੱਤਰਕਾਰੀ, ਵੈਸਟਰਨ ਗਰੁੱਪ ਸੌਂਗ, ਵੈਸਟਰਨ ਸੋਲੋ ਸੌਂਗ ਅਤੇ ਡਿਬੇਟ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਖੇਤਰੀ ਯੁਵਕ ਮੇਲੇ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੇ ਕਾਲਜ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨਾਲ ਯਾਦਗਾਰੀ ਤਸਵੀਰਾਂ ਖਿਚਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਕਲਚਰਲ ਕੋ-ਕੋਆਰਡੀਨੇਟਰ ਪ੍ਰੋ. ਅਰਵਿੰਦਰ ਕੌਰ, ਡਾ. ਜਤਿੰਦਰ ਕੁਮਾਰ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਸੰਗੀਤ ਕਲਾਵਾਂ ਦੇ ਕਨਵੀਨਰ ਪ੍ਰੋ. ਮੀਨਾ ਕੁਮਾਰੀ, ਭੰਗੜਾ ਦੇ ਕਨਵੀਨਰ ਪ੍ਰੋ. ਹਰਜੀਤ ਸਿੰਘ, ਗਿੱਧਾ ਦੇ ਕਨਵੀਨਰ ਪ੍ਰੋ. ਰਵਨੀਤ ਕੌਰ ਤੋਂ ਇਲਾਵਾ ਵੱਖ-ਵੱਖ ਆਈਟਮਾਂ ਦੇ ਮੈਂਬਰ ਅਤੇ ਖੇਤਰੀ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਹਾਜ਼ਰ ਸਨ।
ਫੋਟੋ : ਖੇਤਰੀ ਯੁਵਕ ਮੇਲੇ ਵਿੱਚ ਪ੍ਰਾਪਤ ਟਰਾਫੀਆਂ ਨਾਲ ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਸਟਾਫ ਮੈਂਬਰ ਅਤੇ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ।
ਫੋਟੋ : ਡਾਇਰੈਕਟਰ, ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਓਵਰਆਲ ਤੀਜੇ ਸਥਾਨ ਦੀ ਟਰਾਫੀ ਪ੍ਰਾਪਤ ਕਰਦੇ ਹੋਏ ਕਲਚਰਲ ਕੋਆਰਡੀਨੇਟਰ ਡਾ. ਨਿਰਮਲ ਸਿੰਘ ਬਰਾੜ।