Nov282024
List All Events
In the state-level quiz competition, Sukhpreet Kaur, a student of Government College Ropar, secured the first position
ਰਾਜ ਪੱਧਰੀ ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ
ਰੂਪਨਗਰ 28/11/2024 ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਮਿਤੀ 22/11/2024 ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਰਾਜ ਪੱਧਰੀ ਕੁਇਜ਼ ਮੁਕਾਬਲਾ ਗੁਰੂ ਨਾਨਕ ਦੇਵ ਆਡੀਟੋਰੀਅਮ, ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪੰਜਾਬ ਭਰ ਤੋਂ 22 ਜਿਲਿਆਂ ਦੇ ਓ,ਅ ਅਤੇ ੲ ਵਰਗ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਰਗ ੲ ਕਾਲਜ ਦੇ ਵਿਦਿਆਰਥੀਆਂ ਲਈ ਸੀ। ਇਸ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਦੀ ਵਿਦਿਆਰਥਣ ਸੁਖਪ੍ਰੀਤ ਕੌਰ, ਕਲਾਸ ਬੀ.ਏ. ਭਾਗ ਦੂਜਾ ਰੋਲ ਨੰ. 3123 ਨੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਅਤੇ ਆਗਿਆ ਅਨੁਸਾਰ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲਿਆ। ਇਸ ਮੁਕਾਬਲੇ ਵਿੱਚ ਪੰਜਾਬ ਭਰ ਤੋਂ ਆਏ ਕੁੱਲ 22 ਜਿਲਿਆਂ ਦੇ ਕਾਲਜ ਵਰਗ ਦੇ ਵਿਦਿਆਰਥੀਆਂ ਵਿੱਚੋਂ ਇਸ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਸੰਤ ਬਲਵੀਰ ਸਿੰਘ ਸੀਚੇਵਾਲ, ਮੈਂਬਰ ਪਾਰਲੀਮੈਂਟ ਪਾਸੋਂ ਦੋ ਹਜ਼ਾਰ ਰੁਪਏ ਦਾ ਨਗਦ ਇਨਾਮ ਪ੍ਰਾਪਤ ਕੀਤਾ। ਵਿਦਿਆਰਥਣ ਦੀ ਇਸ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਨੇ ਵਧਾਈ ਦਿੰਦਿਆਂ ਮਾਣ ਮਹਿਸੂਸ ਕੀਤਾ ਅਤੇ ਹੋਰ ਤਰੱਕੀਆਂ ਕਰਨ ਲਈ ਪ੍ਰੇਰਿਤ ਕੀਤਾ। ਇਸ ਵਿਦਿਆਰਥਣ ਦੀ ਮਾਣਮੱਤੀ ਪ੍ਰਾਪਤੀ ਪਿੱਛੇ ਕਾਲਜ ਦੇ ਕੁਇਜ਼ ਟੀਮ ਦੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਘਾਲਣਾ ਹੈ ਜੋ ਸਮੇਂ – ਸਮੇਂ ਤੇ ਇਸ ਵਿਦਿਆਰਥਣ ਨੂੰ ਮੁਕਾਬਲਿਆਂ ਪ੍ਰਤੀ ਤਿਆਰ ਕਰਦੀ ਰਹਿੰਦੀ ਹੈ। ਜਿਸ ਵਿੱਚ ਪ੍ਰੋ. ਉਪਦੇਸ਼ਦੀਪ ਕੌਰ, ਕਨਵੀਨਰ, ਪ੍ਰੋ. ਗੁਰਪ੍ਰੀਤ ਕੌਰ ਅਤੇ ਪ੍ਰੋ. ਤਰਨਜੋਤ ਕੌਰ ਹਨ। ਅਜਿਹੇ ਵਿਦਿਆਰਥੀਆਂ ਤੇ ਕਾਲਜ ਨੂੰ ਮਾਣ ਹੈ।
ਫੋਟੋ : ਸੰਤ ਬਲਵੀਰ ਸਿੰਘ ਸੀਚੇਵਾਲ, ਮੈਂਬਰ ਪਾਰਲੀਮੈਂਟ ਪਾਸੋਂ ਇਨਾਮ ਪ੍ਰਾਪਤ ਕਰਦੀ ਹੋਈ ਕਾਲਜ ਦੀ ਵਿਦਿਆਰਥਣ