Sep062022

List All Events

Government College Rupnagar shines in block level sports competitions under Kheda Vatan Punjab Diyan-2022




ਖੇਡਾਂ ਵਤਨ ਪੰਜਾਬ ਦੀਆਂ -2022 ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਸਰਕਾਰੀ ਕਾਲਜ ਰੂਪਨਗਰ ਦੀ ਝੰਡੀ

ਰੂਪਨਗਰ: ਮਿਤੀ 06-09-2022, ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਖੇਡਾਂ ਵਤਨ ਪੰਜਾਬ ਦੀਆਂ -2022 ਤਹਿਤ ਰੂਪਨਗਰ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰੂਪਨਗਰ ਦੇ ਖਿਡਾਰੀਆਂ ਨੇ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਖਿਡਾਰੀਆਂ ਦਾ ਕਾਲਜ ਪਹੁੰਚਣ ਤੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਖੇਡ ਜਗਤ ਵਿੱਚ ਵੱਡੀਆਂ ਉਪਲਬਧੀਆਂ ਕਰਨ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਹਨਾਂ ਨੇ ਇਸ ਉਪਲਬਧੀ ਲਈ ਪ੍ਰੋ. ਹਰਜੀਤ ਸਿੰਘ ਅਤੇ ਡਾ. ਹਰਮਨਦੀਪ ਕੌਰ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ ਅਤੇ ਕਾਲਜ ਪ੍ਰਬੰਧਕਾਂ ਨਾਲ ਖਿਡਾਰੀਆਂ ਨੇ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ।

ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ -2022 ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ ਵਿੱਚ ਕਾਲਜ ਦੇ ਖਿਡਾਰੀਆਂ ਨੇ ਵਾਲੀਬਾਲ, ਅਥਲੈਟਿਕਸ, ਖੋ-ਖੋ, ਕਬੱਡੀ (ਨੈਸ਼ਨਲ ਸਟਾਈਲ), ਰੱਸਾ-ਕਸੀ ਵਿੱਚ ਭਾਗ ਲਿਆ। ਉਹਨਾਂ ਨੇ ਦੱਸਿਆ ਕਿ ਖੋ-ਖੋ 21-40 (ਲੜਕੀਆਂ), ਅਥਲੈਟਿਕ 800 ਮੀ. 21-40 (ਲੜਕੀਆਂ), ਅਥਲੈਟਿਕਸ 100 ਮੀ. (ਲੜਕੀਆਂ), ਕਬੱਡੀ (ਲੜਕੀਆਂ) ਅਤੇ ਰੱਸਾ-ਕਸੀ ਅੰਡਰ -21 (ਲੜਕੇ) ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਰੱਸਾ-ਕਸੀ ਅੰਡਰ -21 ਅਤੇ 21-40 (ਲੜਕੀਆਂ) ਵਿੱਚ ਵੀ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਫੋਟੋ : ਸਰਕਾਰੀ ਕਾਲਜ ਰੂਪਨਗਰ ਦੇ ਖਿਡਾਰੀ ਕਾਲਜ ਪ੍ਰਬੰਧਕਾਂ ਨਾਲ