Sep302022

List All Events

On the occasion of International Voluntary Blood Donation Day, 67 blood donors voluntarily donated blood.




ਸਰਕਾਰੀ ਕਾਲਜ ਰੂਪਨਗਰ ਵਿਖੇ ਅੰਤਰਰਾਸ਼ਟਰੀ ਸਵੈ ਇਛੱਤ ਖੂਨ ਦਾਨ ਦਿਵਸ ਮੌਕੇ ਖੂਨ ਦਾਨ ਕੈਂਪ ਸਵੈ ਇੱਛਾ ਨਾਲ 67 ਖੂਨਦਾਨੀਆਂ ਨੇ ਕੀਤਾ ਖੂਨ ਦਾਨ

ਰੂਪਨਗਰ, ਮਿਤੀ 01-10-2022 : ਸਰਕਾਰੀ ਕਾਲਜ ਰੂਪਨਗਰ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਅੰਤਰਰਾਸ਼ਟਰੀ ਸਵੈ-ਇਛੱਤ ਖੂਨ ਦਾਨ ਦਿਵਸ ਮੌਕੇ ਐਨ.ਐਸ.ਐਸ., ਐਨ.ਸੀ.ਸੀ., ਰੈੱਡ ਰਿਬਨ ਕਲੱਬ, ਯੁਵਕ ਸੇਵਾਵਾਂ ਕਲੱਬ, ਡਾ. ਸੀ.ਵੀ. ਰਮਨ ਸਾਇੰਸ ਸੁਸਾਇਟੀ ਅਤੇ ਸਿਵਲ ਹਸਪਤਾਲ ਰੂਪਨਗਰ ਦੇ ਸਹਿਯੋਗ ਨਾਲ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਜਿਲ੍ਹਾ ਯੂਥ ਕਲੱਬ ਤਾਲਮੇਲ ਕਮੇਟੀ ਦੇ ਮੈਂਬਰ ਯਸਵੰਤ ਬਸੀ(ਸਟੇਟ ਯੂਥ ਅਵਾਰਡੀ), ਬਲਵਿੰਦਰ ਸਿੰਘ ਸੋਹਲ (ਨੈਸ਼ਨਲ ਯੂਥ ਅਵਾਰਡੀ), ਪੱਤਰਕਾਰ ਸਤਨਾਮ ਸਿੰਘ ਸੱਤੀ (ਨੈਸ਼ਨਲ ਯੂਥ ਅਵਾਰਡੀ), ਯੋਗੇਸ਼ ਮੋਹਨ ਪੰਕਜ (ਨੈਸ਼ਨਲ ਯੂਥ ਅਵਾਰਡੀ), ਮਨਜਿੰਦਰ ਸਿੰਘ ਮਨੀ (ਸਟੇਟ ਅਵਾਰਡੀ ਅਤੇ 76 ਵਾਰ ਖੂਨਦਾਨ ਕਰ ਚੁੱਕੇ), ਅਤੇ ਕਾਲਜ ਦੇ ਪ੍ਰੋਫੈਸਰ ਡਾ. ਜਤਿੰਦਰ ਕੁਮਾਰ (31 ਵਾਰ ਖੂਨ ਦਾਨ ਕਰ ਚੁੱਕੇ) ਨੇ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਅਤੇ ਕਾਲਜ ਕੌਂਸਲ ਵੱਲੋਂ ਇਹਨਾਂ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਵਿਸ਼ੇਸ਼ ਤੋਰ ਤੇ ਸਿਵਲ ਹਸਪਤਾਲ ਰੂਪਨਗਰ ਦੇ ਡਾ. ਹਰਲੀਨ ਕੌਰ, ਅਸਿਸਟੈਂਟ ਬਲੱਡ ਟਰਾਂਸਫਿਊਜਨ ਅਫਸਰ ਦਾ ਸਨਮਾਨ ਕੀਤਾ ਗਿਆ ਅਤੇ ਉਹਨਾਂ ਦੀ ਟੀਮ ਦੀ ਸ਼ਲਾਘਾ ਕੀਤੀ ਗਈ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਖੂਨ ਦਾਨ ਕੈਂਪ ਦੇ ਨੋਡਲ ਅਫ਼ਸਰ ਪ੍ਰੋ. ਅਰਵਿੰਦਰ ਕੌਰ, ਆਯੋਜਕ ਟੀਮ ਅਤੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਖੂਨ ਦਾਨ ਕੈਂਪ ਵਿੱਚ 67 ਵਿਦਿਆਰਥੀਆਂ /ਖੂਨਦਾਨੀਆਂ ਨੇ ਖੂਨ ਦਾਨ ਕੀਤਾ। ਖੂਨ ਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਰੋਜ਼ ਸਟਿੱਕ ਦੇ ਕੇ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਦਾ ‘ਡੁਨੈਟ ਬਲੱਡ’ ਵਿਸ਼ੇ ਸਬੰਧੀ ਪੋਸਟਰ ਮੈਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਜਿਸ ਵਿੱਚ 18 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਖੂਨ ਦਾਨ ਕੈਂਪ ਨੂੰ ਸਫਲ ਬਣਾਉਣ ਵਿੱਚ ਕਾਲਜ ਕੌਂਸਲ ਮੈਂਬਰ ਡਾ. ਹਰਜਸ ਕੌਰ, ਡਾ. ਸੁਖਜਿੰਦਰ ਕੌਰ, ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ, ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਡਾ. ਜਤਿੰਦਰ ਕੁਮਾਰ, ਪ੍ਰੋ. ਸ਼ਮਿੰਦਰ ਕੌਰ, ਰੈੱਡ ਰਿਬਨ/ਯੁਵਕ ਸੇਵਾਵਾਂ ਕਲੱਬ ਦੇ ਕਨਵੀਨਰ ਪ੍ਰੋ. ਉਪਦੇਸ਼ਦੀਪ ਕੌਰ, ਐਨ.ਸੀ.ਸੀ. ਇੰਚਾਰਜ ਪ੍ਰੋ. ਰਵਨੀਤ ਕੌਰ ਤੋਂ ਇਲਾਵਾ ਪ੍ਰੋ. ਅਜੇ ਕੁਮਾਰ, ਪ੍ਰੋ. ਦੀਪੇਂਦਰ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਡਿੰਪਲ, ਪ੍ਰੋ. ਨਵਨੀਤ ਕੌਰ, ਪ੍ਰੋ. ਨਤਾਸ਼ਾ ਕਾਲੜਾ, ਡਾ. ਅਨੂੰ ਸ਼ਰਮਾਂ, ਪ੍ਰੋ. ਜਗਜੀਤ ਸਿੰਘ, ਪ੍ਰੋ. ਚੰਦਰ ਗੁਪਤ, ਪ੍ਰੋ. ਤਰਨਜੋਤ ਕੌਰ, ਪ੍ਰੋ. ਨੀਰੂ ਚੋਪੜਾ, ਡਾ. ਹਰਪ੍ਰੀਤ ਕੌਰ, ਪ੍ਰੋ. ਕਰੁਣਾ, ਪ੍ਰੋ. ਕੀਰਤੀ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਪੂਜਾ ਵਰਮਾਂ, ਪ੍ਰੋ. ਲਵਲੀਨ ਕੌਰ, ਪ੍ਰੋ. ਜੁਪਿੰਦਰ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਹਰਸਿਮਰਤ ਕੌਰ, ਪ੍ਰੋ. ਆਰਤੀ ਅਤੇ ਪ੍ਰੋ. ਰੀਨਾ ਰਾਣੀ ਤੋਂ ਇਲਾਵਾ ਸਮੂਹ ਸਟਾਫ ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਜਸਜੀਤ ਸਿੰਘ ਸੋਹਲ, ਉੱਘੇ ਸਮਾਜ ਸੇਵੀ ਨੇ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ।


Image from related Gallery Visit Event Gallery

67 Blood Donors Voluntarily Donated On International Voluntary Blood Donation Day

Click View Album