Jan312023
List All Events
Awareness rally and blood donation camp against AIDS and drugs under Yuva Sapta at Government College Ropar
ਸਰਕਾਰੀ ਕਾਲਜ ਰੋਪੜ ਵਿਖੇ ਯੁਵਾ ਸਪਤਾਹ ਤਹਿਤ ਏਡਜ਼ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਤੇ ਖੂਨਦਾਨ ਕੈਂਪ
ਮਿਤੀ 31-01-2022, ਰੂਪਨਗਰ – ਕੈਪਟਨ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਅਤੇ ਪ੍ਰਿਸੀਪਲ ਜਤਿੰਦਰ ਸਿੰਘ ਗਿੱਲ ਸਰਕਾਰੀ ਕਾਲਜ ਰੋਪੜ ਦੀ ਸਰਪ੍ਰਸਤੀ ਹੇਠ ਰੈੱਡ ਰਿਬਨ ਕਲੱਬ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਸਹਿਯੋਗ ਨਾਲ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਯੁਵਾ ਸਪਤਾਹ ਤਹਿਤ ਏਡਜ਼ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਮਾਨਯੋਗ ਡਿਪਟੀ ਕਮਿਸ਼ਨਰ, ਰੂਪਨਗਰ, ਡਾ. ਪ੍ਰੀਤੀ ਯਾਦਵ ਨੇ ਏਡਜ਼ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਝੰਡੀ ਦੇ ਕੇ ਮਹਾਰਾਜਾ ਰਣਜੀਤ ਸਿੰਘ ਬਾਗ ਤੋਂ ਰਵਾਨਾ ਕੀਤਾ। ਵਿਸ਼ਾਲ ਰੈਲੀ ਵਿੱਚ ਰੂਪਨਗਰ ਜਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਏਡਜ਼ ਅਤੇ ਨਸ਼ਿਆਂ ਸਬੰਧੀ ਜਾਗਰੂਕਤਾ ਨਾਅਰੇ ਲਗਾ ਕੇ ਆਮ ਲੋਕਾਂ ਨੂੰ ਇਹਨਾਂ ਬੁਰਾਈਆਂ ਤੋਂ ਜਾਗਰੂਕ ਕੀਤਾ ਅਤੇ ਰੈਲੀ ਸਰਕਾਰੀ ਕਾਲਜ ਰੋਪੜ ਵਿਖੇ ਸਮਾਪਤ ਹੋਈ।
ਪ੍ਰੋਗਰਾਮ ਦੇ ਕਨਵੀਨਰ ਡਾ. ਅਨੁ ਸ਼ਰਮਾਂ ਨੇ ਦੱਸਿਆ ਕਿ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਯੁਵਕ ਸੇਵਾਵਾਂ ਵਿਭਾਗ ਰੂਪਨਗਰ, ਰੈੱਡ ਰਿਬਨ ਕਲੱਬ, ਐਨ.ਐਸ.ਐਸ., ਐਨ.ਸੀ.ਸੀ. ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਾਲਜ ਦੇ ਪ੍ਰੋਫੈਸਰ ਡਾ. ਦਲਵਿੰਦਰ ਸਿੰਘ, ਪ੍ਰੋ. ਦੀਪੇਂਦਰ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਯੁਵਕ ਸੇਵਾਵਾਂ ਵਿਭਾਗ ਦੇ ਕਰਮਚਾਰੀ ਜਗਜੀਤ ਸਿੰਘ ਰੰਧਾਵਾ, ਸਮਾਜ ਸੇਵੀ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਰੈੱਡ ਰਿਬਨ ਕਲੱਬ ਦੇ ਮੈਂਬਰ, ਐਨ.ਐਸ.ਐਸ. ਅਤੇ ਐਨ.ਸੀ.ਸੀ. ਕੈਡਿਟਸ ਨੇ ਖੂਨਦਾਨ ਕੀਤਾ। ਬਲੱਡ ਸੈਂਟਰ, ਸਿਵਲ ਹਸਪਤਾਲ ਰੂਪਨਗਰ ਦੇ ਡਾ. ਭਵਲੀਨ ਕੌਰ ਅਤੇ ਟੀਮ, ਲਾਈਫਲਾਈਨ ਬਲੱਡ ਡੋਨਰ ਸੁਸਾਇਟੀ ਰੋਪੜ ਦੇ ਪ੍ਰਧਾਨ ਕਵਲਜੀਤ ਸਿੰਘ ਨੇ ਖੂਨਦਾਨ ਕੈਂਪ ਦੇ ਆਯੋਜਨ ਲਈ ਅਹਿਮ ਯੋਗਦਾਨ ਦਿੱਤਾ। ਯੁਵਾ ਸਪਤਾਹ ਦੇ ਦੋ ਰੋਜ਼ਾ ਪ੍ਰੋਗਰਾਮ ਦੇ ਸੰਚਾਲਨ ਵਿੱਚ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਪ੍ਰੋ. ਹਰਜੀਤ ਸਿੰਘ ਤੋਂ ਇਲਾਵਾ ਕੌਮੀ ਸੇਵਾ ਯੋਜਨਾਂ ਦੇ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਪ੍ਰੋ. ਸ਼ਮਿੰਦਰ ਕੌਰ, ਪ੍ਰੋ. ਅਰਵਿੰਦਰ ਕੌਰ, ਡਾ.ਜਤਿੰਦਰ ਕੁਮਾਰ, ਐਨ.ਸੀ.ਸੀ. ਇੰਚਾਰਜ ਪ੍ਰੋ. ਰਵਨੀਤ ਕੌਰ, ਰੈੱਡ ਰਿਬਨ ਕਲੱਬ ਦੇ ਮੈਂਬਰ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਕੌਰ, ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇ ਸਹਿਯੋਗ ਦਿੱਤਾ।
ਫੋਟੋ : ਯੁਵਾ ਸਪਤਾਹ ਤਹਿਤ ਜਾਗਰੂਕਤਾ ਰੈਲੀ ਅਤੇ ਖੂਨਦਾਨ ਕੈਂਪ ਦੀਆਂ ਝਲਕੀਆਂ।